ਕੋਟਕਪੂਰਾ, 21 ਜੂਨ (ਮੋਹਰ ਸਿੰਘ ਗਿੱਲ)-ਹਲਕਾ ਕੋਟਕਪੂਰਾ ਤੋਂ ਕਾਂਗਰਸ ਦੇ ਇੰਚਾਰਜ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਅਜੇਪਾਲ ਸਿੰਘ ਸੰਧੂ ਅਤੇ ਸੁਖਬੀਰ ਸਿੰਘ ਸੰਧੂ ਦੇ ਸਤਿਕਾਰਤ ਮਾਤਾ ਮੋਹਨਜੀਤ ਕੌਰ ਸੰਧੂ ਸੁਪਤਨੀ ਸਵ. ਸ: ਗੁਰਭਗਤ ਸਿੰਘ ਸੰਧੂ ਅੱਜ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਸਦੀਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦਾ ਅੰਤਿਮ ਸਸਕਾਰ ਮਿਤੀ 22 ਜੂਨ ਦਿਨ ਐਤਵਾਰ ਨੂੰ ਸਵੇਰੇ 10 ਵਜੇ ਰਾਮਬਾਗ਼, ਨੇੜੇ ਰੇਲਵੇ ਫ਼ਾਟਕ ਕੋਟਕਪੂਰਾ ਵਿਖੇ ਹੋਵੇਗਾ | ਹਲਕੇ ਦੇ ਕਾਂਗਰਸ ਪਾਰਟੀ ਦੇ ਆਗੂਆਂ, ਵਰਕਰਾਂ, ਸ਼ਹਿਰ ਦੇ ਪਤਵੰਤੇ ਵਿਅਕਤੀਆਂ ਅਤੇ ਸਮਾਜ ਸੇਵੀਆਂ ਨੇ ਮਾਤਾ ਮੋਹਨਜੀਤ ਕੌਰ ਸੰਧੂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |