ਕੋਟਕਪੂਰਾ, 21 ਜੂਨ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਹਾਈਵੇ ਕੋਟਕਪੂਰਾ ਤੋਂ ਪਿੰਡ ਸਿੱਖਾਂ ਵਾਲਾ ਲਿੰਕ ਰੋਡ 'ਤੇ ਜਾ ਰਹੇ ਸਨ ਤਾਂ ਪਿੰਡ ਸਿੱਖਾਂਵਾਲਾ ਤੋਂ ਥੋੜਾ ਪਿੱਛੇ ਸੂਏ ਦੇ ਪੁਲ਼ 'ਤੇ ਦੋ ਨੌਜਵਾਨ ਨਸ਼ੇ ਦੀ ਹਾਲਤ 'ਚ ਖੜੇ ਦਿਖਾਈ ਦਿੱਤੇ | ਜਿਨ੍ਹਾਂ ਦੇੇ ਹਾਵ ਭਾਵ ਦੇਖਣ ਤੋਂ ਕੋਈ ਨਸ਼ੀਲੀ ਚੀਜ ਖਾਧੀ/ਪੀਤੀ ਜਾਪਦੀ ਹੋਣ ਕਰਕੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਉਕਤ ਨੌਜਵਾਨਾਂ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ | ਉਨ੍ਹਾਂ ਨੇ ਆਪਣਾ ਨਾਮ ਕੁਲਵਿੰਦਰ ਸਿੰਘ ਅਤੇ ਗੁਰਪ੍ਰਤਾਪ ਸਿੰਘ ਵਾਸੀ ਸਿੱਖਾਂ ਵਾਲਾ ਦੱਸਿਆ | ਦੋਵਾਂ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੇ ਚਿੱਟੇ (ਹੈਰੋਇਨ) ਦਾ ਨਸ਼ਾ ਕੀਤਾ ਹੋਇਆ ਹੈ | ਪੁਸਿਲ ਪਾਰਟੀ ਨੇ ਦੋਵਾਂ ਨੂੰ ਗਿ੍ਫ਼ਤਾਰ ਕਰਕੇ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |