ਕੋਟਕਪੂਰਾ, 21 ਜੂਨ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁਕਤਸਰ ਰੋਡ ਕੋਟਕਪੂਰਾ ਤੋਂ ਕੋਠੇ ਵੜਿੰਗ ਦੀ ਸੜਕ ਦਾ ਉਦਘਾਟਨ ਕੀਤਾ | ਇਸ ਸੜਕ ਦੇ ਨਿਰਮਾਣ ਕਾਰਜ 'ਤੇ 38.32 ਲੱਖ ਰੁਪਿਆ ਖ਼ਰਚਿਆ ਗਿਆ ਹੈ | ਇਸ ਮੌਕੇ ਸੰਧਵਾਂ ਨੇ ਦੱਸਿਆ ਕਿ ਪਿੰਡ ਕੋਠੇ ਵੜਿੰਗ ਵਿਚ ਸੀਵਰੇਜ ਪਾਉਣ ਕਾਰਨ ਸੜਕ ਕਾਫੀ ਖ਼ਰਾਬ ਹੋਣ ਕਾਰਨ ਪਿੰਡ ਵਾਸੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਲੋਕਾਂ ਵਲੋਂ ਸੜਕ ਬਣਾਉਣ ਲਈ ਮੰਗ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ | ਪੰਜਾਬ ਸਰਕਾਰ ਵਲੋਂ ਰਾਜ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਨਾ ਹੀ ਫੰਡਾਂ ਦੀ ਕੋਈ ਘਾਟ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਹੱਸਦਾ ਵੱਸਦਾ ਅਤੇ ਰੰਗਲਾ ਪੰਜਾਬ ਬਣਾਉਣਾ ਹੈ | ਪਿੰਡ ਵਾਸੀਆਂ ਨੇ ਸਪੀਕਰ ਸੰਧਵਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ, ਸੀਨੀਅਰ ਮੈਂਬਰ 'ਆਪ' ਗੈਰੀ ਵੜਿੰਗ, ਗੁਰਮੇਲ ਸਿੰਘ, ਮੁਕੰਦ ਸਿੰਘ, ਪਰਮਜੀਤ ਸਿੰਘ ਗਿੱਲ, ਮੰਦਰ ਸਿੰਘ ਵੜਿੰਗ ਅਤੇ ਸਮੂਹ ਗ੍ਰਾਮ ਪੰਚਾਇਤ ਕੋਠੇ ਵੜਿੰਗ ਦੇ ਨੁਮਾਇੰਦੇ ਹਾਜ਼ਰ ਸਨ |