ਜੈਤੋ, 21 ਜੂਨ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਜਾਰੀ ਹੈ | ਇਸੇ ਲੜੀ ਤਹਿਤ ਅੱਜ ਜੈਤੋ ਦੇ ਛੱਜਘੜ੍ਹ ਮੁਹੱਲੇ ਵਿਚ ਨਸ਼ਾ ਤਸਕਰ ਵਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਨੂੰ ਢਾਇਆ ਗਿਆ | ਐਸ.ਐਸ.ਪੀ ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਥਾਣਾ ਜੈਤੋ ਅੰਦਰ ਆੳਾੁਦੇ ਛੱਜਘੜ੍ਹ ਮੁਹੱਲੇ ਦੇ ਵਸਨੀਕ ਬਿਮਲਾ ਦੇਵੀ ਅਤੇ ਨਛੱਤਰ ਸਿੰਘ ਵਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤ ਬਣਾਈ ਗਈ ਸੀ | ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਹੁਣ ਮÏਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ | ਜਿਸ ਤੋਂ ਬਾਅਦ ਸਿਵਲ ਪ੍ਰਸ਼ਾਸਨ ਵਲੋਂ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਜਦੋਂ ਇਨ੍ਹਾਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਬਿਮਲਾ ਦੇਵੀ ਦੇ ਖ਼ਿਲਾਫ਼ ਨਸ਼ੇ ਦੀ ਤਸਕਰੀ ਸਬੰਧੀ 2 ਮੁਕੱਦਮੇ ਦਰਜ ਰਜਿਸਟਰ ਹਨ ਅਤੇ ਉਸ ਦੇ ਲੜਕੇ ਦੇ ਖ਼ਿਲਾਫ਼ ਆਈ.ਪੀ.ਸੀ ਤਹਿਤ 1 ਮੁਕੱਦਮਾ ਅਤੇ ਉਸ ਦੀ ਨੂੰ ਹ ਰਜਨੀ ਦੇ ਖ਼ਿਲਾਫ਼ ਨਸ਼ੇ ਦੀ ਤਸਕਰੀ ਸਬੰਧੀ 5 ਮੁਕੱਦਮੇ ਦਰਜ ਰਜਿਸਟਰ ਹਨ | ਜਦ ਕਿ ਨਛੱਤਰ ਸਿੰਘ ਦੇ ਰਿਕਾਰਡ ਮੁਤਾਬਿਕ ਉਸ ਦੇ ਖ਼ਿਲਾਫ਼ ਵੀ 4 ਮੁਕੱਦਮੇ ਦਰਜ ਰਜਿਸਟਰ ਹਨ, ਜਿਨ੍ਹਾਂ ਵਿਚੋਂ 3 ਮੁਕੱਦਮੇ ਨਸ਼ੇ ਦੀ ਤਸਕਰੀ ਸਬੰਧੀ ਦਰਜ ਹਨ | ਉਸ ਦੀ ਪਤਨੀ ਬੰਸੋ ਖ਼ਿਲਾਫ਼ ਵੀ 3 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿਚੋਂ 1 ਮੁਕੱਦਮਾ ਨਸ਼ੇ ਦੀ ਤਸਕਰੀ ਸਬੰਧੀ ਵੀ ਦਰਜ ਹੈ | ਇਸ ਮੌਕੇ ਨਾਇਬ ਤਹਿਸੀਲਦਾਰ ਜੈਤੋ ਸੁਖਵਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਮਨਿੰਦਰਪਾਲ ਰੰਧਾਵਾ ਸਮੇਤ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮÏਕੇ 'ਤੇ ਮÏਜੂਦ ਸਨ¢ ਨਾਇਬ ਤਹਿਸੀਲਦਾਰ ਜੈਤੋ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਮਿਲ ਕੇ ਕੰਮ ਕਰੇ ਰਹੇ ਹਨ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਸਖ਼ਤ ਰੁਖ ਅਪਨਾਇਆ ਗਿਆ ਹੈ ਤਾਂ ਜੋ ਇਸ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ¢ ਕਾਰਜ ਸਾਧਕ ਅਫ਼ਸਰ ਮਨਿੰਦਰਪਾਲ ਰੰਧਾਵਾ ਨੇ ਦੱਸਿਆ ਕਿ ਇਹ ਇਮਾਰਤ ਬਿਮਲਾ ਦੇਵੀ ਅਤੇ ਨਛੱਤਰ ਸਿੰਘ ਵਲੋਂ ਨਾਜਾਇਜ਼ ਤੌਰ 'ਤੇ ਉਸਾਰੀ ਗਈ ਸੀ | ਇਨ੍ਹਾਂ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ ਪ੍ਰੰਤੂ ਕਬਜ਼ਾਕਾਰੀਆਂ ਵਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬੁਲਡੋਜਰ ਕਾਰਵਾਈ ਕੀਤੀ ਗਈ ਹੈ | ਇਸ ਮÏਕੇ ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ, ਮਨੋਜ ਕੁਮਾਰ ਡੀ.ਐਸ.ਪੀ (ਸਬ-ਡਵੀਜਨ) ਜੈਤੋ, ਜਗਤਾਰ ਸਿੰਘ ਡੀ.ਐਸ.ਪੀ, ਇੰਸਪੈਕਟਰ ਗੁਰਾਦਿੱਤਾ ਸਿੰਘ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਨਰਿੰਦਰ ਪਾਲ ਸਿੰਘ ਰਾਮੇਆਣਾ, ਨਾਇਬ ਸਿੰਘ ਬਰਾੜ, ਕੋਮਲ ਸ਼ਰਮਾ ਅਤੇ ਸੁਖਰੀਤ ਸਿੰਘ ਰੋਮਾਣਾ ਆਦਿ ਵੀ ਮÏਜੂਦ ਸਨ | ਇਸ ਮÏਕੇ ਸਥਾਨਕ ਮੁਹੱਲਾ ਵਾਸੀਆਂ ਨੇ ਢੁੱਕਵੀ ਕਾਰਵਾਈ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ |