22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

5 ਸ਼ੱਕੀ ਵਿਅਕਤੀ ਮਾਰੂ ਹਥਿਆਰਾਂ ਸਮੇਤ ਕਾਬੂ

ਅਜੀਤ ਡੈਸਕ 22-06-2025
ਬਾਜਾਖਾਨਾ, 21 ਜੂਨ (ਜਗਦੀਪ ਸਿੰਘ ਗਿੱਲ)-ਬਾਜਾਖਾਨਾ ਪੁਲਿਸ ਨੇ 5 ਸ਼ੱਕੀ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਬਰਗਾੜੀ ਦੇ ਇੰਚਾਰਜ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਖਾਸ ਮੁਖਬਰ ਨੇ ਆ ਕੇ ਇਤਲਾਹ ਦਿੱਤੀ ਕਿ ਪੰਜ ਸ਼ੱਕੀ ਵਿਅਕਤੀ ਜਿਨ੍ਹਾਂ ਵਿਚ ਜਗਸੀਰ ਸਿੰਘ ਉਰਫ਼ ਜਗਜੀਤ ਸਿੰਘ ਉਰਫ਼ ਜੱਗੀ ਪੁੱਤਰ ਗੋਰਾ ਸਿੰਘ ਪੁੱਤਰ ਅਜੈਬ ਸਿੰਘ, ਲਖਵਿੰਦਰ ਸਿੰਘ ਉਰਫ਼ ਭੱਟੀ ਪੁੱਤਰ ਮਲਕੀਤ ਸਿੰਘ ਪੁੱਤਰ ਚਾਨਣ ਸਿੰਘ, ਹਰਦੀਪ ਸਿੰਘ ਉਰਫ਼ ਰਬੇਟਰ ਪੁੱਤਰ ਗੁਰਚਰਨ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਬਰਗਾੜੀ ਜ਼ਿਲ੍ਹਾ ਫ਼ਰੀਦਕੋਟ ਅਤੇ ਹਰਜੀਤ ਸਿੰਘ ਉਰਫ਼ ਗੋਰਾ ਪੁੱਤਰ ਮੁਖਤਿਆਰ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਪਿੰਡ ਸਰਾਵਾਂ ਜ਼ਿਲ੍ਹਾ ਫ਼ਰੀਦਕੋਟ ਅਤੇ ਸੁਖਰਾਜ ਸਿੰਘ ਉਰਫ਼ ਰਾਜੂ ਪੁੱਤਰ ਰੂਪ ਸਿੰਘ ਪੁੱਤਰ ਸਰਬਨ ਸਿੰਘ ਵਾਸੀ ਬਾਜਾਖਾਨਾ ਜ਼ਿਲ੍ਹਾ ਫ਼ਰੀਦਕੋਟ ਬਹਿਬਲ ਖੁਰਦ ਡਰੇਨ ਪਾਸ ਮਾਰੂ ਹਥਿਆਰਾਂ ਸਮੇਤ ਲੈਸ ਹੋ ਕੇ ਲੁੱਕੇ ਬੈਠੇ ਹਨ ਤੇ ਰੇਡ ਕਰਨ 'ਤੇ ਕਾਬੂ ਕਰ ਲਿਆ | ਜਿਨ੍ਹਾਂ ਵਿਚੋਂ ਜਗਸੀਰ ਸਿੰਘ ਉਰਫ਼ ਜਗਜੀਤ ਸਿੰਘ ਉਰਫ਼ ਜੱਗੀ ਪੁੱਤਰ ਗੋਰਾ ਸਿੰਘ ਪੁੱਤਰ ਅਜੈਬ ਸਿੰਘ ਉਕਤ ਗਿਰੋਹ ਦਾ ਸਰਗਣਾ ਹੈ ਅਤੇ ਉਕਤਾਨ ਨਸ਼ਾ, ਚੋਰੀਆਂ ਕਰਨ ਦੇ ਆਦੀ ਹਨ ਅਤੇ ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਸੰਗੀਨ ਦੋਸ਼ਾਂ ਤਹਿਤ ਮੁਕੱਦਮੇ ਦਰਜ ਹਨ | ਇਨ੍ਹਾਂ ਪਾਸੋਂ ਇਕ ਕਾਪਾ ਲੋਹਾ, ਇਕ ਟੋਕਾ ਲੋਹਾ, ਇਕ ਕਿਰਪਾਨ, ਇਕ ਗਰਾਰੀ ਲੋਹਾ ਪਾਈਪ ਅਤੇ ਇਕ ਲੋਹੇ ਦੀ ਪਾਈਪ ਬਰਾਮਦ ਕੀਤੀ ਗਈ ਅਤੇ ਇਨ੍ਹਾਂ ਖ਼ਿਲਾਫ਼ ਪੁਲਿਸ ਥਾਣਾ ਬਾਜਾਖਾਨਾ ਵਿਖੇ ਮੁਕੱਦਮਾ ਨੰਬਰ 65 ਮਿਤੀ 20.06.2025 ਨੂੰ ਅ/ਧ 112 ਬੀ.ਐਨ.ਐਸ. ਤਹਿਤ ਪਰਚਾ ਦਰਜ ਕਰਕੇ ਮਾਨਯੋਗ ਅਦਾਲਤ ਵਿਖੇ ਪੇਸ਼ ਕੀਤਾ ਗਿਆ |
ਪਿਛਲੀ ਖ਼ਬਰ ਦੁਕਾਨਾਂ 'ਚੋਂ ਚੋਰੀ ਕਰਨ ਵਾਲੇ 3 ਵਿਅਕਤੀ ਕਾਬੂ ਅਗਲੀ ਖ਼ਬਰ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਚੰਡੀਗੜ੍ਹ ਵਲੋਂ ਸਿਵਲ ਹਸਪਤਾਲ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।