22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਚੰਡੀਗੜ੍ਹ ਵਲੋਂ ਸਿਵਲ ਹਸਪਤਾਲ ਦਾ ਦੌਰਾ

ਅਜੀਤ ਡੈਸਕ 22-06-2025
ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਡਾ. ਅਨਿਲ ਗੋਇਲ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਚੰਡੀਗੜ੍ਹ ਵਲੋਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹੇ ਦੇ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਹਨ | ਇਸ ਤਹਿਤ ਸਾਰੀਆਂ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਮੁਫਤ ਦੇਣ ਲਈ ਹਦਾਇਤਾਂ ਕੀਤੀਆਂ ਗਈਆਂ ਹਨ | ਉਨ੍ਹਾਂ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕਿਹਾ ਕਿ ਸਾਰੇ ਸਿਵਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਸੰਸਥਾ ਵਿਚ ਹੀ ਉਪਲਬਧ ਕਰਵਾਈਆਂ ਜਾਣ ਅਤੇ ਕੋਈ ਵੀ ਦਵਾਈ ਬਾਹਰ ਦੀ ਨਾ ਲਿਖੀ ਜਾਵੇ ਅਤੇ ਦਵਾਈਆਂ ਦਾ ਸਟਾਕ ਪੂਰਾ ਰੱਖਿਆ ਜਾਵੇ | ਹਸਪਤਾਲਾਂ ਦੀ ਸਾਫ਼ ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ ਅਤੇ ਹਸਪਤਾਲਾਂ ਵਿਚ ਆਉਣ ਵਾਲੇ ਮਰੀਜ਼ਾਂ ਨਾਲ ਵਧੀਆ ਵਰਤਾਓ ਕੀਤਾ ਜਾਵੇ | ਇਸ ਉਪਰੰਤ ਉਨ੍ਹਾਂ ਵਲੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਇੰਸਪੈਕਸ਼ਨ ਕੀਤੀ ਗਈ ਅਤੇ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਗਿਆ ਉਨ੍ਹਾਂ ਵਲੋਂ ਸਿਵਲ ਹਸਪਤਾਲ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਮੁਫਤ ਦਵਾਈਆਂ 'ਤੇ ਤਸੱਲੀ ਪ੍ਰਗਟ ਕੀਤੀ ਅਤੇ ਸਟਾਫ ਨੂੰ ਇਸੇ ਤਰ੍ਹਾਂ ਹੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਕਿਹਾ | ਇਸ ਮੌਕੇ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, ਡਾ. ਦੁਪਿੰਦਰ ਕੁਮਾਰ ਜ਼ਿਲ੍ਹਾ ਸਿਹਤ ਅਫ਼ਸਰ, ਡਾ. ਸੁਨੀਲ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ, ਰਸ਼ਮੀ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ, ਡਾ. ਕੁਲਤਾਰ ਸਿੰਘ, ਡਾ. ਪ੍ਰਭਜੀਤ ਸਿੰਘ ਗੁਲਾਟੀ, ਡਾ ਹਰਿੰਦਰ ਪਾਲ ਸਿੰਘ, ਡਾ. ਅਰਪਨਦੀਪ ਸਿੰਘ, ਡਾ. ਸਿੰਪਲ ਕੁਮਾਰ, ਡਾ. ਰੋਬਿਨ, ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮਾਲੋਜਿਸਟ, ਸਿਵਲ ਸਰਜਨ ਦਫ਼ਤਰ ਅਤੇ ਸਿਵਲ ਹਸਪਤਾਲ ਦਾ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ 5 ਸ਼ੱਕੀ ਵਿਅਕਤੀ ਮਾਰੂ ਹਥਿਆਰਾਂ ਸਮੇਤ ਕਾਬੂ ਅਗਲੀ ਖ਼ਬਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਡੀਲਰਾਂ ਦੀ ਅਚਨਚੇਤ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।