24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਟਾਂਕ-ਕਸ਼ੱਤਰੀ ਸਭਾ ਵਲੋਂ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ 29 ਨੂੰ : ਰੱਖਰਾ

ਅਜੀਤ ਡੈਸਕ 23-06-2025
ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਦੀ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਸਭਾ ਦੇ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਦੀ ਰਹਿਨੁਮਾਈ ਹੇਠ ਕੱਚਾ ਥਾਂਦੇਵਾਲਾ ਰੋਡ 'ਤੇ ਸਥਿਤ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਹੋਈ | ਮੀਟਿੰਗ ਦੌਰਾਨ ਸਭਾ ਦੇ ਸਕੱਤਰ ਸੁਖਦਰਸ਼ਨ ਸਿੰਘ ਤੱਗੜ, ਕੈਸ਼ੀਅਰ ਦਰਸ਼ਨ ਸਿੰਘ ਮੱਲਣ, ਭਾਈ ਗੁਰਜੀਤ ਸਿੰਘ ਪੁਰਬਾ ਦਰਬਾਰ ਕਮੇਟੀ ਦੇ ਮੁੱਖ ਸੇਵਾਦਾਰ, ਸੀਨੀਅਰ ਮੀਤ ਪ੍ਰਧਾਨ ਨੱਥਾ ਸਿੰਘ ਢਿੱਲੋਂ, ਸਲਾਹਕਾਰ ਮਲਕੀਤ ਸਿੰਘ ਸਰਾਂ, ਜਗਜੀਤ ਸਿੰਘ ਪੁਰਬਾ, ਬਲਦੇਵ ਸਿੰਘ ਤੱਗੜ, ਹਰਵਿੰਦਰ ਸਿੰਘ ਤੱਗੜ, ਲਖਵੀਰ ਸਿੰਘ ਢਿੱਲੋਂ ਲੱਖਾ ਅਤੇ ਮਨਜੀਤ ਸਿੰਘ ਰੱਖਰਾ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਭਾਈਚਾਰੇ ਦੇ ਹੋਣਹਾਰ ਅਤੇ ਹੁਸ਼ਿਆਰ ਵਿਦਿਆਰਥੀਆਂ ਵਲੋ ਜਿਨ੍ਹਾਂ ਨੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਵਿਚੋਂ 70 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ ਗਿੱਦੜਬਾਹਾ, ਲਾਲਬਾਈ, ਭਲਾਈਆਣਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆ ਵਲੋਂ ਆਈਆਂ ਦਰਖਾਸਤਾਂ ਬਾਰੇ ਚਰਚਾ ਕੀਤੀ ਗਈ ਤੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਨੇ ਦੱਸਿਆ ਕਿ ਸਮੂਹ ਕਮੇਟੀ ਮੈਬਰਾਂ ਦੇ ਸਲਾਹ ਮਸ਼ਵਰੇ ਤੋਂ ਬਾਅਦ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 29 ਜੂਨ ਦਿਨ ਐਤਵਾਰ ਨੂੰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਵਿਦਿਆਰਥੀ ਸਨਮਾਨ ਸਮਾਰੋਹ ਰੱਖਿਆ ਜਾਵੇ ਤੇ ਉਸ ਦਿਨ ਸਾਰੇ ਵਿਦਿਆਰਥੀਆਂ ਨੂੰ ਬੁਲਾਕੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇ | ਇਸ ਸਨਮਾਨ ਸਮਾਰੋਹ ਦੇ ਮੁੱਖ ਮਹਿਮਾਨ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਹੋਣਗੇ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਾਬਕਾ ਚੇਅਰਪਰਸਨ ਡਾ. ਤੇਜਿੰਦਰ ਕੌਰ ਧਾਲੀਵਾਲ ਵਿਸ਼ੇਸ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕਰਨਗੇ | ਸ: ਰੱਖਰਾ ਨੇ ਦੱਸਿਆ ਜਿਹੜੇ ਵਿਦਿਆਰਥੀਆ ਨੇ ਸਭਾ ਪਾਸ ਆਪਣੀਆਂ ਰਿਪੋਰਟਾਂ ਭੇਜੀਆਂ ਹਨ | ਉਹ ਸਾਰੇ ਵਿਦਿਆਰਥੀ ਆਪਣੇ ਪਰਿਵਾਰ ਸਮੇਤ 29 ਜੂਨ ਦਿਨ ਐਤਵਾਰ ਸਵੇਰੇ 10 ਵਜੇ ਤੋ ਲੈ ਕੇ 11 ਵਜੇ ਤੱਕ ਬਾਬਾ ਨਾਮਦੇਵ ਭਵਨ ਕੱਚਾ ਥਾਂਦੇਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਜਾਣ |
ਪਿਛਲੀ ਖ਼ਬਰ ਬਾਬੂ ਸਿੰਘ ਬਰਾੜ ਦਾ ਨਾਵਲ 'ਆਤਮ ਹੱਤਿਆ' ਰਿਲੀਜ਼ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਸੰਬੰਧਿਤ ਏਟਕ ਦੀ ਸੂਬਾ ਪੱਧਰੀ ਮੀਟਿੰਗ ਮੋਗਾ ਵਿਖੇ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।