ਜੈਤੋ, 22 ਜੂਨ (ਗੁਰਚਰਨ ਸਿੰਘ ਗਾਬੜੀਆ)-ਬੀਤੇ ਦਿਨੀਂ ਚੋਰਾਂ ਵਲੋਂ ਦਿਨ ਦਿਹਾੜੇ ਪਿੰਡ ਦਲ ਸਿੰਘ ਵਾਲਾ ਦੇ ਸੋਹਣ ਸਿੰਘ ਪੁੱਤਰ ਵੀਰ ਸਿੰਘ ਦੇ ਘਰੋਂ 6 ਤੋਲੇ ਸੋਨੇ ਦੇ ਗਹਿਣੇ ਅਤੇ ਸਵਾ ਲੱਖ ਰੁਪਏ ਦੇ ਕਰੀਬ ਨਕਦੀ ਚੋਰੀ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੋਹਣ ਸਿੰਘ ਦਾ ਪਰਿਵਾਰ ਦੁਪਹਿਰ ਸਮੇਂ ਘਰੋਂ ਬਾਹਰ ਗਿਆ ਹੋਇਆ ਸੀ | ਜਦ ਉਨ੍ਹਾਂ ਵਾਪਸ ਆ ਕੇ ਵੇਖਿਆ ਤਾਂ ਘਰ ਦੇ ਕਮਰੇ 'ਚ ਸਾਮਾਨ ਖਿੱਲਰਿਆ ਪਿਆ ਤੇ ਅਲਮਾਰੀ ਦਾ ਲੌਂਕ ਤੋੜ ਕੇ ਚੋਰ 6 ਤੋਲੇ ਸੋਨੇ ਗਹਿਣੇ ਅਤੇ ਸਵਾ ਲੱਖ ਰੁਪਏ ਦੇ ਕਰੀਬ ਨਕਦੀ ਚੋਰੀ ਕਰਕੇ ਲੈ ਗਏ ਸਨ | ਇਸ ਸੰਬੰਧੀ ਥਾਣਾ ਜੈਤੋ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ ਅਤੇ ਚੋਰੀ ਸਬੰਧੀ ਜਾਣਕਾਰੀ ਇਕੱਤਰ ਕੀਤੀ ਤੇ ਮੌਕਾ ਵੇਖਿਆ | ਇਸ ਮੌਕੇ ਪਿੰਡ ਦੇ ਲੋਕਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰਾਂ ਨੂੰ ਜਲਦ ਕਾਬੂ ਕੀਤਾ ਜਾਵੇ |