24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 23-06-2025
ਜੈਤੋ, 22 ਜੂਨ (ਗੁਰਮੀਤਪਾਲ ਰੋੜੀਕਪੂਰਾ)- ਸੰਤ ਕਰਨੈਲ ਦਾਸ ਜਲਾਲ ਵਾਲਿਆਂ ਦੇ ਅਸ਼ੀਰਵਾਦ ਸਦਕਾ ਅਤੇ ਸਵਾਮੀ ਬ੍ਰਹਮ ਮੁਨੀ ਸ਼ਾਸ਼ਤਰੀ ਜਲਾਲ ਵਾਲਿਆਂ ਦੀ ਰਹਿਨੁਮਾਈ 'ਚ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਚੈਨਾ ਵਿਖੇ ਬਵਾਸੀਰ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ 75 ਦੇ ਕਰੀਬ ਮਰੀਜ਼ਾਂ ਨੂੰ ਚੈੱਕ ਕੀਤਾ ਗਿਆ | ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਰਜਿ:) ਜੈਤੋ ਦੇ ਪ੍ਰਧਾਨ, ਮਾਤਾ ਅਮਰ ਕੌਰ ਅੱਖਾਂ ਦਾ ਹਸਪਤਾਲ ਚੈਨਾ ਰੋਡ ਜੈਤੋ ਦੇ ਸੰਚਾਲਕ, ਨਿਊ ਗੰਗਸਰ ਸਪੋਰਟਸ ਕਲੱਬ ਜੈਤੋ ਦੇ ਸਰਪ੍ਰਸਤ ਅਤੇ ਮਾਨਵ ਕਲਿਆਣ ਸੇਵਾ ਸੰਮਤੀ ਜੈਤੋ ਦੇ ਸਰਪ੍ਰਸਤ ਸੰਤ ਰਿਸ਼ੀ ਰਾਮ ਜਲਾਲ ਵਾਲਿਆਂ ਨੇ ਦੱਸਿਆ ਕਿ ਇਸ ਮੁਫ਼ਤ ਜਾਂਚ ਕੈਂਪ 'ਚ ਬਵਾਸੀਰ ਦੇ ਮਾਹਿਰ ਡਾ. ਰਾਜ ਕੁਮਾਰ (ਬੀ.ਏ.ਐਮ.ਐਸ.) ਅਤੇ ਡਾ. ਰਾਹੁਲ ਗਰਗ (ਬੀ.ਏ.ਐਮ.ਐਸ.) ਰੋਹਤਕ ਬਵਾਸੀਰ ਹਸਪਤਾਲ ਕਾਲਿਆਂਵਾਲੀ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਬਵਾਸੀਰ ਰੋਗ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ | ਉਪਰੰਤ ਬਵਾਸੀਰ ਦਾ ਮੁਫ਼ਤ ਇਲਾਜ ਕੀਤਾ | ਇਸ ਮੌਕੇ ਸੰਸਥਾ ਵਲੋਂ ਡਾਕਟਰ ਦੀ ਟੀਮ ਤੋਂ ਇਲਾਵਾ ਸਟਾਫ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਡੀ.ਸੀ. ਸਿੰਘ, ਦਿਲਬਾਗ ਸਿੰਘ, ਜਸਦੀਪ ਸਿੰਘ, ਜਸਵਿੰਦਰ ਸਿੰਘ ਪਟਵਾਰੀ, ਸੁਖਵਿੰਦਰ ਸਿੰਘ ਸੁੱਖਾ, ਜਗਮੀਤ ਸਿੰਘ ਬਾਜਾ, ਸਤਵਿੰਦਰ ਸਿੰਘ ਅੰਗਰੋਈਆ, ਹਰਿੰਦਰ ਸਿੰਘ ਲੰਡੇ, ਤੇਜਿੰਦਰ ਬਰਾੜ ਕਰੀਰ ਵਾਲੀ, ਹਰਸ਼ ਗਰਗ ਗੋਨਿਆਨਾ , ਬਲੀ ਸਿੰਘ, ਹਰਪ੍ਰੀਤ ਸਿੰਘ, ਗੁਰਫਤਿਹ ਸਿੰਘ, ਅਰਜਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਵਿਖੇ ਸਰਬੱਤ ਦੇ ਭਲੇ ਲਈ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਇਤਿਹਾਸਕ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਕਾਰਨ ਜਨਜੀਵਨ ਹੋ ਰਿਹਾ ਪ੍ਰਭਾਵਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।