ਬਾਘਾ ਪੁਰਾਣਾ, 22 ਜੂਨ (ਟਿੰਕੂ ਕਾਠਪਾਲ)- ਅੱਜ ਸਥਾਨਕ ਸ਼ਹਿਰ ਦੇ ਬੱਸ ਸਟੈਂਡ ਅੰਦਰ ਬਣੇ ਨਗਰ ਕੌਂਸਲ ਦਫ਼ਤਰ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਅਰਦਾਸ ਉਪਰੰਤ ਦੇਗ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਸੋਨੀਆ ਗੁਪਤਾ ਅਤੇ ਸੀਨੀਅਰ ਵਾਈਸ ਪ੍ਰਧਾਨ ਰਣਜੀਤ ਸਿੰਘ ਟੀਟੂ ਬਰਾੜ ਵਲੋਂ ਸੰਗਤਾਂ ਨੂੰ ਜੀ ਆਇਆਂ ਆਖਿਆ | ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਨਗਰ ਕੌਂਸਲ ਦਫ਼ਤਰ ਦੇ ਸਮੂਹ ਸਟਾਫ਼ ਅਤੇ ਸਾਰੇ ਕੌਂਸਲਰਾਂ ਦੇ ਸਹਿਯੋਗ ਦੇ ਨਾਲ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਧਰਮਿੰਦਰ ਸਿੰਘ ਰੱਖਰਾ, ਕੌਂਸਲਰ ਗੁਰਪ੍ਰੀਤ ਮਨਚੰਦਾ, ਆਪ ਆਗੂ ਜਗਸੀਰ ਸਿੰਘ ਸੀਰਾ, ਕੌਂਸਲਰ ਭਜਨ ਕੌਰ, ਕੌਂਸਲਰ ਪਿਰਥੀ ਸਿੰਘ, ਸੈਕਟਰੀ ਕੁਲਵੰਤ ਸਿੰਘ, ਸੁਖਮੰਦਰ ਸਿੰਘ ਰੱਖਰਾ, ਹਰਦੀਪ ਸਿੰਘ ਹੀਪਾ, ਸੰਦੀਪ ਕੁਮਾਰ, ਜਸਵੰਤ ਸਿੰਘ, ਕੌਂਸਲਰ ਕਮਲ, ਸਾਬਕਾ ਕੌਂਸਲਰ ਪਰਮਜੀਤ ਸਿੰਘ, ਦਫ਼ਤਰੀ ਸਟਾਫ਼, ਸੁਖਮਨੀ ਸਾਹਿਬ ਸੁਸਾਇਟੀ ਮੈਂਬਰ ਅਤੇ ਹੋਰ ਹਾਜ਼ਰ ਸਨ |