ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)- ਰਾਜਬਿੰਦਰ ਸਿੰਘ ਬਰਾੜ ਅਤੇ ਗੁਰਵਿੰਦਰ ਸਿੰਘ ਬਰਾੜ ਦੇ ਪਿਤਾ ਸੁਖਮੰਦਰ ਸਿੰਘ ਬਰਾੜ ਵਾਸੀ ਪਿੰਡ ਬਲਮਗੜ੍ਹ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ, ਆਗੂਆਂ ਤੋਂ ਇਲਾਵਾ ਪਿੰਡ ਅਤੇ ਇਲਾਕਾ ਵਾਸੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਮਿਤੀ 24 ਜੂਨ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12:45 ਤੱਕ ਗੁਰਦੁਆਰਾ ਨਾਨਕ ਨਿਵਾਸ ਪਿੰਡ ਬਲਮਗੜ੍ਹ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ |