24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਨਮਿਤ ਸ਼ਰਧਾਂਜਲੀ ਸਮਾਗਮ

ਅਜੀਤ ਡੈਸਕ 23-06-2025
ਸ੍ਰੀ ਮੁਕਤਸਰ ਸਾਹਿਬ, ਮੰਡੀ ਲੱਖੇਵਾਲੀ, 22 ਜੂਨ (ਰਣਜੀਤ ਸਿੰਘ ਢਿੱਲੋਂ, ਮਿਲਖ ਰਾਜ)-ਸ੍ਰੀ ਮੁਕਤਸਰ ਸਾਹਿਬ ਤੋਂ 'ਅਜੀਤ' ਦੇ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਜੋ ਬੀਤੇ ਦਿਨੀਂ ਸੜਕ ਹਾਦਸੇ ਵਿਚ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਉਪਰੰਤ ਗੁਰਦੁਆਰਾ ਸ੍ਰੀ ਅਕਾਲਸਰ ਸਾਹਿਬ ਪਿੰਡ ਭਾਗਸਰ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ, ਮੁਲਾਜ਼ਮ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ, ਪੱਤਰਕਾਰ ਭਾਈਚਾਰੇ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸ਼ਾਮਿਲ ਹੋ ਕੇ ਸੁਖਪਾਲ ਸਿੰਘ ਢਿੱਲੋਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਤੇ ਭਾਈ ਨਿਸ਼ਾਨ ਸਿੰਘ ਵਲੋਂ ਅਰਦਾਸ ਕੀਤੀ ਗਈ | ਇਸ ਦੁੱਖ ਦੀ ਘੜੀ ਵਿਚ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮਾਣਯੋਗ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਹੁਰਾਂ ਵਲੋਂ ਸੁਖਪਾਲ ਸਿੰਘ ਢਿੱਲੋਂ ਦੇ ਸੜਕ ਦੁਰਘਟਨਾ ਵਿਚ ਸਦੀਵੀ ਵਿਛੋੜੇ 'ਤੇ ਉਨ੍ਹਾਂ ਦੀ ਪਤਨੀ ਬੀਬੀ ਅਮਨਪ੍ਰੀਤ ਕੌਰ ਦੇ ਨਾਂਅ ਸ਼ੋਕ ਸੰਦੇਸ਼ ਭੇਜ ਕੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਸਮੂਹ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ | ਸਟੇਜ ਸਕੱਤਰ ਹਰਫੂਲ ਸਿੰਘ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਬੋਲਦਿਆਂ ਮਿ੍ਤਕ ਦੇ ਜੀਵਨ 'ਤੇ ਚਾਨਣਾ ਪਾਇਆ ਤੇ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਵੱਖ-ਵੱਖ ਆਗੂਆਂ ਤੇ ਸੰਸਥਾਵਾਂ ਵਲੋਂ ਭੇਜੇ ਸ਼ੋਕ ਮਤੇ ਪੜ੍ਹੇ | ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਰੂਪ ਸਿੰਘ ਨੰਦਗੜ੍ਹ, ਪੰਥਕ ਆਗੂ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ਼੍ਰੋਮਣੀ ਅਕਾਲੀ ਦਲ ਬਾਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੀਤਇੰਦਰ ਸਿੰਘ ਸੰਮੇਵਾਲੀ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਅਕਾਲੀ ਆਗੂ ਗੁਰਜੰਟ ਸਿੰਘ ਬਰਾੜ, ਕੁਲਬੀਰ ਸਿੰਘ ਕੋਟਭਾਈ, ਗੁਰਸ਼ਮਿੰਦਰ ਸਿੰਘ ਟੋਨਾ ਬਰਾੜ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਬੰਸ ਗਰੀਬ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਭਾਈ ਮਨਦੀਪ ਸਿੰਘ ਗੋਗੀ ਸਾਬਕਾ ਸਕੱਤਰ ਕਾਂਗਰਸ, ਬਲਾਕ ਕਾਂਗਰਸ ਕਮੇਟੀ ਦਿਹਾਤੀ ਮਲੋਟ ਦੇ ਪ੍ਰਧਾਨ ਜਗਤਪਾਲ ਸਿੰਘ ਬਰਾੜ, ਬਲਾਕ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਪ੍ਰਧਾਨ ਭਿੰਦਰ ਸ਼ਰਮਾ, ਆਮ ਆਦਮੀ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬਰਾੜ ਲੱਖੇਵਾਲੀ, ਲੋਕ ਗਾਇਕ ਹਰਿੰਦਰ ਸੰਧੂ, ਬਲਧੀਰ ਮਾਹਲਾ, ਭਿੰਦੇ ਸ਼ਾਹ ਰਾਜੋਵਾਲੀਆ, ਕੰਵਲਜੀਤ ਕੰਵਲ, ਜਸਬੀਰ ਜੱਸੀ ਮੰਚ ਸੰਚਾਲਕ, ਪੰਥਕ ਅਕਾਲੀ ਲਹਿਰ ਦੇ ਜ਼ਿਲ੍ਹਾ ਆਗੂ ਬਿਕਰਮਜੀਤ ਸਿੰਘ ਖਾਲਸਾ ਲੱਖੇਵਾਲੀ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਭੁਪਿੰਦਰ ਸਿੰਘ ਬਰਾੜ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਰਮਿੰਦਰਜੀਤ ਸਿੰਘ ਬੇਦੀ, ਅਮਰਗੁਰਪ੍ਰੀਤ ਸਿੰਘ ਰਾਣਾ ਬੇਦੀ, ਜੰਗਲਾਤ ਵਿਭਾਗ ਦੇ ਅਧਿਕਾਰੀ ਹਰਦੀਪ ਸਿੰਘ ਹੁੰਦਲ, ਗੁਰਮੀਤ ਸਿੰਘ ਹਾਂਡਾ, ਜਗਤਾਰ ਸਿੰਘ ਬੁੱਟਰ, ਡਾ: ਸੁਰਿੰਦਰ ਸਿੰਘ ਭੁੱਲਰ ਚੱਕ ਮਦਰਸਾ, ਪਿ੍ੰਸੀਪਲ ਗੁਰਚਰਨ ਸਿੰਘ ਟੌਹੜਾ, ਤਰਕਸ਼ੀਲ ਆਗੂ ਰਾਮ ਸਵਰਨ ਸਿੰਘ ਲੱਖੇਵਾਲੀ, ਗੁਰਮੀਤ ਸਿੰਘ ਬਰਾੜ, ਅਧਿਆਪਕ ਆਗੂ ਨਵਦੀਪ ਸਿੰਘ ਸੁੱਖੀ, ਗੁਰਪ੍ਰੀਤ ਸਿੰਘ ਮਾਨ ਸਿੰਘ ਵਾਲਾ, ਜਗਦੀਪ ਸਿੰਘ ਜਾਚਕ, ਹਰਮੀਤ ਸਿੰਘ ਮੌੜ, ਡਾ. ਅੰਸ਼ੂ ਕਟਾਰੀਆ ਚੇਅਰਮੈਨ ਆਰੀਅਨਜ਼ ਗਰੁੱਪ, ਰਵਿੰਦਰ ਕਟਾਰੀਆ, ਪਿ੍ੰ: ਰਾਕੇਸ਼ ਪਾਰੂਥੀ, ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ, ਸੂਬਾ ਜਨਰਲ ਸਕੱਤਰ ਗੁਰਮੀਤ ਕੌਰ, ਹੋਰ ਅਹੁਦੇਦਾਰਾਂ ਤੋਂ ਇਲਾਵਾ ਵੱਖ-ਵੱਖ ਚੈਨਲਾਂ ਅਤੇ ਅਖਬਾਰਾਂ ਦੇ ਪੱਤਰਕਾਰ, ਕਿਸਾਨ ਆਗੂ, ਮੁਲਾਜ਼ਮ ਆਗੂ, ਮਜ਼ਦੂਰ ਆਗੂ ਤੇ ਇਲਾਕਾ ਅਤੇ ਪਿੰਡ ਵਾਸੀ ਹਾਜ਼ਰ ਸਨ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਵੀ ਮਿ੍ਤਕ ਦੇ ਸਪੁੱਤਰ ਨਵਕਰਨ ਸਿੰਘ ਨਾਲ ਦੁੱਖ ਸਾਂਝਾ ਕੀਤਾ |
ਪਿਛਲੀ ਖ਼ਬਰ ਭਾਈ ਜਗਮੋਹਨ ਸਿੰਘ ਚਹਿਲ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਸੁਖਮੰਦਰ ਸਿੰਘ ਬਰਾੜ ਬੱਲਮਗੜ੍ਹ ਨਮਿਤ ਅੰਤਿਮ ਅਰਦਾਸ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।