25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਗੁਰਦੁਆਰਾ ਸਾਹਿਬ ਬਰਗਾੜੀ ਵਿਖੇ ਗੁਰਮਿਤ ਸਿਖਲਾਈ ਕੈਂਪ ਲਾਇਆ

ਅਜੀਤ ਡੈਸਕ 23-06-2025
ਬਰਗਾੜੀ, 22 ਜੂਨ (ਸੁਖਰਾਜ ਸਿੰਘ ਗੋਂਦਾਰਾ)- ਗੁਰਦੁਆਰਾ ਸਾਹਿਬ ਪਾਤਿਸ਼ਾਹੀ ਦਸਵੀਂ ਬਰਗਾੜੀ ਵਿਖੇ ਬੱਚਿਆਂ ਦਾ 10 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਬੁੱਧ ਸਿੰਘ ਦੀ ਅਗਵਾਈ 'ਚ ਲਾਇਆ ਗਿਆ | ਇਸ ਕੈਂਪ 'ਚ ਬੱਚਿਆਂ ਨੂੰ ਦਸਤਾਰ ਸਿਖਲਾਈ, ਗਤਕਾ, ਗੁਰਬਾਣੀ ਕੰਠ, ਸਿੱਖ ਇਤਿਹਾਸ ਆਦਿ ਦੀ ਜਾਣਕਾਰੀ ਦਿੱਤੀ ਜਾਵੇਗੀ | ਗੁਰਮੁਖੀ ਲਿੱਪੀ ਦੇ ਸਾਰੇ ਅੱਖਰਾਂ ਰਾਹੀਂ ਇਹ ਗਿਆਨ ਦਿੱਤਾ ਜਾਵੇਗਾ, ੳ ਤੋਂ ਲੈ ਕੇ ੜ ਤੱਕ ਗੁਰਮੁਖੀ ਦੇ ਇਹ ਅੱਖਰ ਸਾਨੂੰ ਕੀ ਉਪਦੇਸ਼ ਦਿੰਦੇ ਹਨ | ਇਸ ਮੌਕੇ ਗ੍ਰੰਥੀ ਬੁੱਧ ਸਿੰਘ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਅਜਿਹੇ ਕੈਂਪ 'ਚ ਭੇਜਣ ਲਈ ਪ੍ਰੇਰਿਤ ਕਰਨ ਤਾਂ ਕਿ ਬੱਚੇ ਆਪਣੇ ਅਮੀਰ ਸਿੱਖ ਇਤਿਹਾਸ ਤੋਂ ਜਾਣੂ ਹੋ ਸਕਣ | ਇਸ ਸਮੇਂ ਸਮਾਜਸੇਵੀ ਤੇ ਸਾਬਕਾ ਸਰਪੰਚ ਜਗਸੀਰ ਸਿੰਘ ਢਿੱਲੋਂ ਕੈਨੇਡਾ ਵਲੋਂ ਕੈਂਪ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ ਗਿਆ | ਇਸ ਮੌਕੇ ਜਸਪ੍ਰੀਤ ਸਿੰਘ, ਦਵਿੰਦਰ ਸਿੰਘ, ਨਾਇਬ ਸਿੰਘ, ਜਗਦੀਸ਼ ਢਿੱਲੋਂ, ਗਮਦੂਰ ਸਿੰਘ, ਗਿਆਨ ਸਿੰਘ, ਗੁਰਦੁਆਰਾ ਸਾਹਿਬ ਦੇ ਸਮੂਹ ਸੇਵਾਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਦੇ ਅਜੋਕੇ ਹਾਲਾਤ ਨੂੰ ਬਿਆਨ ਕਰਦੀ ਪੰਜਾਬੀ ਫ਼ਿਲਮ 'ਕੂਹਣੀ ਮੋੜ' : ਜਗਦੇਵ ਢਿੱਲੋਂ ਅਗਲੀ ਖ਼ਬਰ ਨਕਲੀ ਸ਼ਰਾਬ ਗਰੋਹ ਦਾ ਸਰਗਨਾ ਪੁਲਿਸ ਵਲੋਂ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।