ਫ਼ਰੀਦਕੋਟ, 22 ਜੂਨ (ਸਤੀਸ਼ ਬਾਗ਼ੀ)-ਸੰਤ ਨਿਰੰਕਾਰੀ ਮਿਸ਼ਨ ਬਰਾਂਚ ਫ਼ਰੀਦਕੋਟ ਵਲੋਂ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਦੌਰਾਨ ਸੰਤ ਨਿਰੰਕਾਰੀ ਮਿਸ਼ਨ ਦੇ ਸ਼ਰਧਾਲੂਆਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਯੋਗ ਮਾਹਿਰ ਮੀਨਾ ਵਰਮਾ ਅਤੇ ਅੰਜੂ ਸੁਖੀਜਾ ਨੇ ਯੋਗ ਗਤੀਵਿਧੀਆਂ ਦਾ ਸੰਚਾਲਨ ਕੀਤਾ ਅਤੇ ਯੋਗ ਦੇ ਫ਼ਾਇਦਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਫ਼ਰੀਦਕੋਟ ਬ੍ਰਾਂਚ ਦੇ ਸੰਚਾਲਕ ਕਿ੍ਸ਼ਨ ਨੇ ਕਿਹਾ ਕਿ ਭਾਰਤ ਵਿਚ 1000 ਤੋਂ ਵੱਧ ਥਾਵਾਂ 'ਤੇ ਯੋਗ ਦਿਵਸ ਇਕੋ ਸਮੇਂ ਆਯੋਜਿਤ ਕੀਤਾ ਗਿਆ ਅਤੇ ਇਸ ਲੜੀ ਵਿਚ ਇਸ ਸਾਲ ਸੰਯੁਕਤ ਰਾਸ਼ਟਰ ਦੁਆਰਾ ਘੋਸ਼ਿਤ ਅੰਤਰਰਾਸ਼ਟਰੀ ਯੋਗ ਦਿਵਸ ਦੇ ਥੀਮ ਇਕ ਧਰਤੀ, ਇਕ ਸਿਹਤ ਲਈ ਟ੍ਰੇਨਰਾਂ ਦੀ ਅਗਵਾਈ ਹੇਠ ਮਿਸ਼ਨ ਦੀਆਂ ਵੱਖ-ਵੱਖ ਬ੍ਰਾਂਚਾਂ ਵਿਚ ਯੋਗ ਦਿਵਸ ਮਨਾਇਆ ਗਿਆ | ਉਨ੍ਹਾਂ ਕਿਹਾ ਕਿ ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਦੁਆਰਾ ਦੇਸ਼ ਭਰ ਵਿਚ ਯੋਗ ਦਿਵਸ ਨਿਯਮਿਤ ਤੌਰ 'ਤੇ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਇਹ ਪਹਿਲ ਮਾਤਾ ਸੁਦੀਕਸ਼ਾ ਦੇ ਆਸ਼ੀਰਵਾਦ ਨਾਲ ਨਿਰੰਤਰ ਫ਼ੈਲ ਰਿਹਾ ਹੈ | ਇਸ ਮੌਕੇ ਯੋਗ ਮਾਹਿਰਾਂ ਨੇ ਕਿਹਾ ਕਿ ਸਿਹਤਮੰਦ ਮਨ ਅਤੇ ਸਹਿਜ ਜੀਵਨ ਨੂੰ ਅਪਣਾ ਕੇ ਮਨੁੱਖ ਆਪਣੇ ਅਧਿਆਤਮਿਕ ਅਤੇ ਸਮਾਜਿਕ ਫਰਜ਼ਾਂ ਨੂੰ ਸਹੀ ਢੰਗ ਨਾਲ ਨਿਭਾਅ ਸਕਦਾ ਹੈ | ਉਨ੍ਹਾਂ ਕਿਹਾ ਕਿ ਰੋਜ਼ਾਨਾ ਯੋਗਾ ਦਾ ਅਭਿਆਸ ਕਰਨ ਨਾਲ ਵਿਅਕਤੀ ਤਣਾਅ, ਅਸੰਤੁਲਨ ਅਤੇ ਬਿਮਾਰੀਆਂ ਤੋਂ ਬਚਦੇ ਹੋਏ ਅਧਿਆਤਮਿਕ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਵੱਲ ਵਧਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦੇਣੀ ਚਾਹੀਦੀ ਹੈ ਅਤੇ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ |