25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਪ੍ਰਬੰਧਕ ਕਮੇਟੀ ਦੀ ਮੀਟਿੰਗ

ਅਜੀਤ ਡੈਸਕ 23-06-2025
ਮਲੋਟ, 22 ਜੂਨ (ਪਾਟਿਲ)-ਮਲੋਟ ਸ਼ਹਿਰ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਮੇਨ ਚੌਂਕ ਹੈ | ਇਸ ਦੇ ਸੁੰਦਰੀਕਰਨ ਨਾਲ ਹੀ ਮਲੋਟ ਸ਼ਹਿਰ ਦੇ ਸੁੰਦਰੀਕਰਨ ਨੂੰ ਚਾਰ ਚੰਨ ਲੱਗਣਗੇ | ਇਸੇ ਤਹਿਤ ਚੌਂਕ ਦੀ ਸੁੰਦਰਤਾ ਲਈ ਵਿਚਾਰ ਵਟਾਂਦਰਾ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਪ੍ਰਬੰਧਕ ਕਮੇਟੀ ਦੀ ਮੀਟਿੰਗ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿਚ ਚੌਂਕ ਵਿਚ ਕੀਤੀ ਗਈ | ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਚੌਂਕ ਵਿਚ ਲੱਗੇ ਬੂਟਿਆਂ ਦੀ ਦੇਖਭਾਲ ਲਈ 100 ਫੁੱਟ ਪਾਈਪ ਅਤੇ ਪਾਈਪ ਵਾਲਾ ਫੁਹਾਰਾ ਲਾਇਆ ਜਾਵੇ ਤੇ ਬੂਟਿਆਂ ਦੀ ਦੇਖ ਭਾਲ ਲਈ ਬਕਾਇਦਾ ਤੌਰ 'ਤੇ ਮਾਲੀ ਦਾ ਪ੍ਰਬੰਧ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ | ਡਾ. ਗਿੱਲ ਨੇ ਦੱਸਿਆ ਕਿ ਇਹ ਦੋਵੇਂ ਕੰਮ ਹਫ਼ਤੇ 'ਚ ਹੋ ਜਾਣਗੇ | ਇਸ ਤੋਂ ਇਲਾਵਾ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਇਹ ਫ਼ੈਸਲਾ ਵੀ ਕੀਤਾ ਗਿਆ ਕਿ ਪ੍ਰਬੰਧਕ ਕਮੇਟੀ ਦੇ ਮੈਂਬਰ ਹਰ ਐਤਵਾਰ ਸ਼ਾਮ 6:30 ਵਜੇ ਚੌਂਕ 'ਚ ਇਕੱਠੇ ਹੋਇਆ ਕਰਨਗੇ | ਉਨ੍ਹਾਂ ਮਲੋਟ ਸ਼ਹਿਰ ਅਤੇ ਇਲਾਕੇ ਦੀ ਸੰਗਤ ਨੂੰ ਅਪੀਲ ਕੀਤੀ ਕਿ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਚੌਂਕ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਬਣੋ ਤਾਂ ਕਿ ਚੌਂਕ ਨੂੰ ਅਤਿ ਸੁੰਦਰ ਬਣਾਇਆ ਜਾ ਸਕੇ | ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਮਲੋਟ 'ਚ ਐਸ.ਡੀ.ਐਮ ਦੀ ਖਾਲੀ ਪਈ ਪੋਸਟ 'ਤੇ ਵੀ ਚਿੰਤਾ ਪ੍ਰਗਟ ਕੀਤੀ ਗਈ, ਕਿਉਂਕਿ ਲੋਕਾਂ ਨੂੰ ਕੰਮ ਕਾਰ ਕਰਵਾਉਣ ਸਬੰਧੀ ਮੁਸ਼ਕਿਲ ਆ ਰਹੀ ਹੈ | ਇਸ ਮੌਕੇ ਪ੍ਰਧਾਨ ਨਛੱਤਰ ਸਿੰਘ ਫੌਜੀ, ਸਰਪ੍ਰਸਤ ਡਾ. ਸੁਖਦੇਵ ਸਿੰਘ ਗਿੱਲ, ਜਨਰਲ ਸਕੱਤਰ ਸਰੂਪ ਸਿੰਘ ਫੌਜੀ, ਕੈਸ਼ੀਅਰ ਸੰਦੀਪ ਕੁਮਾਰ ਮਾਰਕੀਟ ਕਮੇਟੀ, ਰਾਮ ਸਿੰਘ ਪੀ.ਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਜਸਵਿੰਦਰ ਸਿੰਘ ਵਾਲੀਆ, ਗੁਰਪ੍ਰੀਤ ਸਿੰਘ ਨੱਢਾ, ਚਰਨਜੀਤ ਸਿੰਘ, ਨਿਸ਼ਾਨ ਸਿੰਘ ਬੰਟੀ ਅਤੇ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ ਅਗਲੀ ਖ਼ਬਰ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।