ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਜਗਦੀਪ ਸਿੰਘ ਬਰਾੜ ਐਮ.ਐਲ. ਏ. ਹਲਕਾ ਸ੍ਰੀ ਮੁਕਤਸਰ ਸਾਹਿਬ ਅਤੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ 'ਚ 320 ਲੋੜਵੰਦਾਂ ਨੂੰ ਦੋ ਲੱਖ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਤਕਸੀਮ ਕੀਤੀ ਗਈ | ਸਧਾਰਨ ਸਮਾਗਮ ਦੌਰਾਨ ਵਿਧਾਇਕ ਨੇ ਡਾਕਟਰ ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਲੈਣ ਵਾਲੇ ਲੋੜਵੰਦ ਕੰਮ ਕਰਨ ਤੋਂ ਅਸਮਰਥ ਬਜ਼ੁਰਗ, ਬਜ਼ੁਰਗ ਵਿਧਵਾਵਾਂ, ਅਨਾਥ ਬੱਚੇ ਅਤੇ ਕਈ ਬਜ਼ੁਰਗ ਬੁਢਾਪੇ ਕਾਰਨ ਵੱਖ ਵੱਖ ਬੀਮਾਰੀਆਂ ਤੋਂ ਪੀੜ੍ਹਤ ਹਨ | ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ: ਪਿ੍ੰਸੀਪਲ, ਮਲਕੀਤ ਸਿੰਘ ਰਿਟਾ: ਬੈਂਕ ਮੈਨੇਜਰ, ਗੁਰਪਾਲ ਸਿੰਘ ਪਾਲੀ, ਬਲਜੀਤ ਸਿੰਘ ਮਾਨ ਰਿਟਾ: ਪਿ੍ੰਸੀਪਲ, ਮਾਸਟਰ ਰਜਿੰਦਰ ਸਿੰਘ, ਅਸ਼ੋਕ ਕੁਮਾਰ, ਸੁਖਬੀਰ ਸਿੰਘ ਜ਼ੈਲਦਾਰ, ਰਣਧੀਰ ਸਿੰਘ ਸਾਗੂ (ਕੈਨੇਡਾ), ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਬਰਨੇਕ ਸਿੰਘ ਦਿਉਲ ਰਿਟਾ : ਲੈਕਚਰਾਰ, ਗੁਰਜੀਤ ਸਿੰਘ ਜੀਤਾ, ਸੋਮਨਾਥ, ਉਪਕਾਰ ਸਿੰਘ, ਵਿਕਰਮ ਪੀ.ਏ., ਪਰਮਜੀਤ ਸਿੰਘ ਪੰਮਾ, ਲਵਲੀਨ ਕੌਰ ਸੰਧੂ ਸਰਹਾਲੀ ਕਲਾਂ ਆਦਿ ਹਾਜ਼ਰ ਸਨ |