25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਵਿਧਾਇਕ ਕਾਕਾ ਬਰਾੜ ਵਲੋਂ ਸੁਸਾਇਟੀ ਦੇ ਨਵੇਂ ਬਣੇ ਅਹੁਦੇਦਾਰਾਂ ਦਾ ਸਨਮਾਨ

ਅਜੀਤ ਡੈਸਕ 23-06-2025
ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਨਜ਼ਦੀਕੀ ਪਿੰਡ ਸੰਗਰਾਣਾ ਦੀ ਬਹੁਮੰਤਵੀ ਸਹਿਕਾਰੀ ਸਭਾ ਲਿਮ. (ਕੋਆਪਰੇਟਿਵ ਸੁਸਾਇਟੀ) ਦੀ ਚੋਣ ਸਰਬਸੰਮਤੀ ਨਾਲ ਹੋਈ | ਇਸ ਮੌਕੇ ਚੁਣੇ ਗਏ ਨਵੇਂ ਅਹੁਦੇਦਾਰਾਂ ਤੇ ਮੈਂਬਰਾਂ ਦਾ ਸਨਮਾਨ ਪਿੰਡ ਸੰਗਰਾਣਾ ਪਹੁੰਚਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਕੀਤਾ ਗਿਆ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ ਅਤੇ ਪਿੰਡ ਜੰਮੂਆਣਾ ਦੇ ਸਰਪੰਚ ਜਗਸੀਰ ਸਿੰਘ ਸੰਧੂ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਸਹਿਕਾਰੀ ਸਭਾਵਾਂ ਪਿੰਡਾਂ ਦੇ ਵਿਕਾਸ ਵਿਚ ਅਹਿਮ ਰੋਲ ਅਦਾ ਕਰਦੀਆਂ ਹਨ ਅਤੇ ਸਰਕਾਰ ਵਲੋਂ ਇਨ੍ਹਾਂ ਸਭਾਵਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਿੰਡ ਸੰਗਰਾਣਾ ਦੀ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਅਤੇ ਇਸ ਨਾਲ ਪਿੰਡ ਵਿਚ ਏਕਤਾ ਅਤੇ ਭਾਈਚਾਰਾ ਵਧੇਗਾ | ਉਨ੍ਹਾਂ ਨਵੇਂ ਚੁਣੇ ਗਏ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਵਧਾਈ ਦਿੱਤੀ | ਇਸ ਦੌਰਾਨ ਨਵੇਂ ਚੁਣੇ ਮੈਂਬਰਾਂ ਅੰਗਰੇਜ਼ ਸਿੰਘ, ਕਸ਼ਮੀਰ ਸਿੰਘ, ਗੁਰਮੇਲ ਸਿੰਘ, ਬਲਦੇਵ ਸਿੰਘ, ਜਸਪ੍ਰੀਤ ਕੌਰ, ਮਹਿਮਾ ਸਿੰਘ, ਹਰਜੀਤ ਸਿੰਘ, ਨਗਿੰਦਰ ਕੌਰ, ਮਲਵਿੰਦਰ ਸਿੰਘ ਅਤੇ ਨਛੱਤਰ ਸਿੰਘ ਵਲੋਂ ਸਰਬਸੰਮਤੀ ਨਾਲ ਨੰਬਰਦਾਰ ਗੁਰਮੇਲ ਸਿੰਘ ਨੂੰ ਪ੍ਰਧਾਨ ਬਣਾਇਆ ਗਿਆ | ਜਦਕਿ ਹਰਜੀਤ ਸਿੰਘ ਨੂੰ ਮੀਤ ਪ੍ਰਧਾਨ ਅਤੇ ਮਲਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਨਵੇਂ ਚੁਣੇ ਅਹੁਦੇਦਾਰ ਤੇ ਮੈਂਬਰਾਂ ਨੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਮੀਤ ਸਿੰਘ, ਉਪਕਾਰ ਸਿੰਘ, ਜਸਦੀਪ ਸਿੰਘ ਸੰਗਰਾਣਾ, ਚਰਨਜੀਤ ਸਿੰਘ ਵੜਿੰਗ, ਦਰਸ਼ਨ ਸਿੰਘ ਵੜਿੰਗ, ਬਾਜਕਰਨ ਸਿੰਘ, ਅਮਰਜੀਤ ਸਿੰਘ ਨਿੱਕਾ, ਸੈਕਟਰੀ ਕੁਲਦੀਪ ਸਿੰਘ, ਤਰਸੇਮ ਸਿੰਘ ਜੰਮੂਆਣਾ, ਇਕਬਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨੈਸ਼ਨਲ ਹਾਈਵੇ ਦੇ ਸਰਵਿਸ ਰੋਡ 'ਤੇ ਬਣੇ ਬੱਸ ਅੱਡਿਆਂ 'ਚ ਨਹੀਂ ਆਉਂਦੀਆਂ ਬੱਸਾਂ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।