25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਭਗੌੜਾ ਵਿਅਕਤੀ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅਜੀਤ ਡੈਸਕ 23-06-2025
ਮੋਗਾ, 22 ਜੂਨ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੇ ਇਕ ਭਗੌੜਾ ਚੱਲੇ ਆ ਰਹੇ ਵਿਅਕਤੀ ਨੂੰ 1010 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਅਤੇ ਉਸ ਦਾ ਪਲਸਰ ਮੋਟਰਸਾਈਕਲ ਵੀ ਬਰਾਮਦ ਕਰ ਲਿਆ | ਜਾਣਕਾਰੀ ਮੁਤਾਬਕ ਐਸ. ਪੀ. ਆਈ. ਬਾਲ ਕਿ੍ਸ਼ਨ ਸਿੰਗਲਾ ਅਤੇ ਡੀ. ਐਸ. ਪੀ. ਸਿਟੀ ਗੁਰਪ੍ਰੀਤ ਸਿੰਘ ਦੀ ਸੁਪਰਵੀਜਨ ਹੇਠ ਪੁਲਿਸ ਚੌਕੀ ਫੋਕਲ ਪੁਆਇੰਟ ਦੇ ਇੰਚਾਰਜ ਸਹਾਇਕ ਥਾਣੇਦਾਰ ਮੋਹਕਮ ਸਿੰਘ ਦੀ ਅਗਵਾਈ ਵਿਚ ਜਦੋਂ ਸਹਾਇਕ ਥਾਣੇਦਾਰ ਸਤਨਾਮ ਸਿੰਘ ਕੋਟਕਪੂਰਾ ਬਾਈਪਾਸ 'ਤੇ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮਨਜੀਤ ਸਿੰਘ ਉਰਫ ਅਮਨਾ ਵਾਸੀ ਕੋਕਰੀ ਫੂਲਾ ਸਿੰਘ ਜੋ ਕਿ ਨਸ਼ਾ ਵੇਚਣ ਦਾ ਧੰਦਾ ਕਰਦਾ ਹੈ ਤੇ ਉਹ ਪੁਲ ਦੇ ਹੇਠਾਂ ਰੇਲਵੇ ਲਾਈਨ ਕੋਲ ਖੜ੍ਹਾ ਆਪਣੀ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ ਤਾਂ ਪੁਲਿਸ ਨੇ ਫੌਰੀ ਕਾਰਵਾਈ ਕਰਦਿਆਂ ਮਨਜੀਤ ਸਿੰਘ ਉਰਫ ਅਮਨਾ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ ਅਤੇ ਉਸ ਖਿਲਾਫ ਥਾਣਾ ਸਿਟੀ ਮੋਗਾ ਵਿਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ | ਇਸ ਮਾਮਲੇ ਦੀ ਜਾਂਚ ਪੁਲਿਸ ਚੌਂਕੀ ਫੋਕਲ ਪੁਆਇੰਟ ਦੇ ਇੰਚਾਰਜ ਸਹਾਇਕ ਥਾਣੇਦਾਰ ਮੋਹਕਮ ਸਿੰਘ ਕਰ ਰਹੇ ਹਨ |
ਪਿਛਲੀ ਖ਼ਬਰ ਅਜੀਤਵਾਲ ਵਿਖੇ ਦਸਤਾਰ ਸਿਖਲਾਈ ਕੈਂਪ 23 ਤੋਂ 29 ਤੱਕ <br/> ਅਗਲੀ ਖ਼ਬਰ ਪੰਚਾਇਤ ਨੇ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਫ਼ਾਰਮ ਖ਼ਾਲੀ ਹੀ ਵਿਭਾਗ ਨੂੰ ਭੇਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।