ਮੋਗਾ, 22 ਜੂਨ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਦਫ਼ਤਰ ਮੋਗਾ ਵਿਖੇ ਜ਼ਿਲ੍ਹਾ ਮੋਗਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਡੀਆ ਇੰਚਾਰਜ ਬਲਕਰਨ ਸਿੰਘ ਢਿੱਲੋਂ, ਹਰਨੇਕ ਸਿੰਘ ਫ਼ਤਿਹਗੜ੍ਹ ਕੋਰੋਟਾਣਾ ਨੇ ਮੰਗ ਕੀਤੀ ਕਿ ਮੋਗਾ ਜ਼ਿਲ੍ਹੇ ਵਿਚ ਡੀ.ਏ.ਪੀ. ਖਾਦ ਅਤੇ ਹੋਰ ਖਾਦਾਂ ਦੀ ਘਾਟ ਨੂੰ ਪ੍ਰਸ਼ਾਸਨ ਪੂਰਾ ਕਰੇ | ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਖਾਦ ਤੇ ਯੂਰੀਆ ਖਾਦ ਦੇ ਨਾਲ ਨੈਨੋ ਦੀਆਂ ਬੋਤਲਾਂ ਜਾਂ ਕੋਈ ਹੋਰ ਮੈਟੀਰੀਅਲ ਜਿਵੇਂ ਕਿ ਫੀਡ ਵਗ਼ੈਰਾ ਦਿੱਤੀਆਂ ਜਾ ਰਹੀਆਂ ਹਨ ਜੋ ਕਿਸਾਨ ਦੇ ਨਾਲ ਸਰਾਸਰ ਧੱਕਾ ਹੈ ਇਸ ਨੂੰ ਬੰਦ ਕੀਤਾ ਜਾਵੇ | ਇਸ ਮੌਕੇ ਅਗਜੈਕਟਿਵ ਮੈਂਬਰ ਪੰਜਾਬ ਹਰਨੇਕ ਸਿੰਘ ਫ਼ਤਿਹਗੜ੍ਹ ਕੋਰੋਟਾਣਾ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰੇਮ ਲਾਲ ਪੁਰੀ, ਜ਼ਿਲ੍ਹਾ ਮੀਤ ਪ੍ਰਧਾਨ ਗੁਰਮੇਲ ਸਿੰਘ ਡਰੋਲੀ ਭਾਈ, ਪ੍ਰਕਾਸ਼ ਸਿੰਘ ਆਦਿ ਹਾਜ਼ਰ ਸਨ |