ਮੋਗਾ, 22 ਜੂਨ (ਜਸਪਾਲ ਸਿੰਘ ਬੱਬੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਪਿ੍ੰਸੀਪਲ ਕੁਲਵੰਤ ਸਿੰਘ ਕਲਸੀ, ਜਸਵੀਰ ਕੌਰ, ਗੁਰਜੀਤ ਕੌਰ ਸਮੇਤ ਵਿਦਿਆਰਥੀ ਸ਼ੁਭਦੀਪ ਸਿੰਘ, ਜਸਕਰਨ ਸਿੰਘ, ਨਵਦੀਪ ਸਿੰਘ, ਤਨਵੀਰ ਸਿੰਘ, ਹਰਮਨਦੀਪ ਸਿੰਘ ਕੰਬੋਜ, ਗੁਰਪ੍ਰੀਤ ਸਿੰਘ, ਈਸ਼ਵਰ ਸਿੰਘ, ਅਰਬਨਦੀਪ ਸਿੰਘ ਨੇ ਗਰਮੀ ਦੀਆਂ ਛੁੱਟੀਆਂ ਦੌਰਾਨ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਜਲ ਸੇਵਾ, ਜੋੜਿਆਂ ਦੀ ਸੇਵਾ, ਸਰੋਵਰ ਕਿਨਾਰੇ ਸੇਵਾ ਅਤੇ ਪਰਿਕਰਮਾ ਦੀ ਸੇਵਾ ਕੀਤੀ ਅਤੇ ਗੁਰੂਘਰ ਮੱਥਾ ਟੇਕ ਕੇ ਕੀਰਤਨ ਸਰਵਣ ਕੀਤਾ |