16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਟ੍ਰੈਫ਼ਿਕ ਪੁਲਿਸ ਨੇ ਚਲਾਨ ਕੱਟੇ

ਅਜੀਤ ਡੈਸਕ 04-09-2025
ਗਿੱਦੜਬਾਹਾ, 3 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਟ੍ਰੈਫ਼ਿਕ ਪੁਲਿਸ ਗਿੱਦੜਬਾਹਾ ਦੇ ਨਵ-ਨਿਯੁਕਤ ਇੰਚਾਰਜ ਐੱਸ.ਆਈ. ਹਰਭਗਵਾਨ ਸਿੰਘ ਮਾਨ ਵਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ | ਇਸ ਸੰਬੰਧੀ ਹਰਭਗਵਾਨ ਸਿੰਘ ਮਾਨ ਨੇ ਦੱਸਿਆ ਕਿ ਅੱਜ ਬਿਨਾਂ ਲਾਇਸੈਂਸ, ਬਿਨਾਂ ਰਜਿਸਟ੍ਰੇਸ਼ਨ ਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਚੱਲਦਿਆਂ ਕਰੀਬ ਡੇਢ ਦਰਜਨ ਦੋਪਹੀਆ ਤੇ ਚਾਰ ਪਹੀਆਂ ਵਾਹਨਾਂ ਦੇ ਚਲਾਨ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਟ੍ਰੈਫ਼ਿਕ ਪੁਲਿਸ ਵਲੋਂ ਭਵਿੱਖ ਵਿਚ ਵੀ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਇਸੇ ਤਰ੍ਹਾਂ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਵਾਹਨ ਚਾਲਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ ਵਾਹਨ ਦੇ ਕਾਗ਼ਜ਼ਾਤ ਪੂਰੇ ਰੱਖਣ ਦੀ ਅਪੀਲ ਕੀਤੀ | ਇਸ ਮੌਕੇ ਏ.ਐੱਸ.ਆਈ. ਹਜ਼ੂਰ ਸਿੰਘ ਤੋਂ ਇਲਾਵਾ ਟ੍ਰੈਫ਼ਿਕ ਪੁਲਿਸ ਦੇ ਨਿਰਮਲ ਸਿੰਘ ਅਤੇ ਹਰਪ੍ਰੀਤ ਕੌਰ ਵੀ ਮੌਜੂਦ ਸਨ |


ਪਿਛਲੀ ਖ਼ਬਰ ਪੀ.ਐੱਸ.ਈ.ਬੀ. ਇੰਪਲਾਈਜ਼ ਫ਼ੈੱਡਰੇਸ਼ਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਅਗਲੀ ਖ਼ਬਰ ਸੁਖਬੀਰ ਨੇ ਗੁਰਮੀਤ ਸਿੰਘ ਸ਼ੰਟੀ ਨੂੰ ਸੌਂਪੀ ਕੌਮੀ ਜਨਰਲ ਸਕੱਤਰ ਤੇ ਬੁਲਾਰੇ ਦੀ ਜ਼ਿੰਮੇਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।