17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਇਕ ਜ਼ਖ਼ਮੀ

ਅਜੀਤ ਡੈਸਕ 04-09-2025
ਰੁਪਾਣਾ, 3 ਸਤੰਬਰ (ਜਗਜੀਤ ਸਿੰਘ)-ਮੋਟਰਸਾਈਕਲ ਤੇ ਬੇਸਹਾਰਾ ਪਸ਼ੂ ਦੀ ਟੱਕਰ 'ਚ ਦੋ ਮੋਟਰਸਾਈਕਲ ਸਵਾਰਾਂ 'ਚੋਂ ਇਕ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਗੁਰਬਚਨ ਸਿੰਘ (ਕਾਕਾ) ਪੁੱਤਰ ਸੱਜਣ ਸਿੰਘ ਅਤੇ ਬੁੱਧ ਸਿੰਘ ਪੁੱਤਰ ਸੁੰਦਰ ਸਿੰਘ ਵਾਸੀ ਰੁਪਾਣਾ ਜੋ ਕਿ ਚਿੱਬੜ ਵੇਚਣ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੇ ਸਨ | ਬੀਤੀ ਰਾਤ ਤਕਰੀਬਨ 8 ਵਜੇ ਰਾਜਸਥਾਨ ਤੋਂ ਚਿੱਬੜ ਲਿਆ ਕੇ ਆਪਣੇ ਮੋਟਰਸਾਈਕਲ 'ਤੇ ਵਾਪਸ ਆਪਣੇ ਘਰ ਵੱਲ ਆ ਰਹੇ ਸਨ | ਜਦ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉੱਪਰ ਸਥਿਤ ਪਿੰਡ ਚੱਕ ਦੂਹੇਵਾਲਾ ਦੇ ਨਜ਼ਦੀਕ ਪਹੁੰਚੇ, ਤਾਂ ਅਚਾਨਕ ਅੱਗੇ ਆਵਾਰਾ ਪਸ਼ੂ ਦੇ ਆਉਣ ਨਾਲ ਉਸ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ | ਦੋਵੇਂ ਮੋਟਰਸਾਈਕਲ ਸਵਾਰ ਸੜਕ 'ਤੇ ਡਿੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ | ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ, ਪਰ ਜ਼ਖ਼ਮਾਂ ਦੀ ਤਾਬ ਨੂੰ ਨਾ ਸਹਾਰਦਿਆਂ ਗੁਰਬਚਨ ਸਿੰਘ ਦੀ ਰਸਤੇ ਵਿਚ ਮੌਤ ਹੋ ਗਈ | ਚੌਂਕੀ ਰੁਪਾਣਾ ਦੀ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਸੰਗਠਨ ਸਿਰਜਨ ਅਭਿਆਨ ਤਹਿਤ ਲੱਖੇਵਾਲੀ ਵਿਖੇ ਮੀਟਿੰਗ ਅਗਲੀ ਖ਼ਬਰ ਭਲਕੇ ਡੀ.ਸੀ. ਦਫ਼ਤਰਾਂ ਅੱਗੇ ਸਰਕਾਰ ਦੇ ਪੁਤਲੇ ਫ਼ੂਕਣਗੇੇ ਐੱਨ.ਐੱਸ.ਕਿਊ.ਐੱਫ਼. ਅਧਿਆਪਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।