17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਔਰਤਾਂ ਤੇ ਬੱਚਿਆਂ ਲਈ ਸੈਨਟਰੀ ਪੈਡ ਤੇ ਡੈਪਰ ਭੇਜੇ

ਅਜੀਤ ਡੈਸਕ 04-09-2025
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਮਾਤਾ ਭਾਗ ਕੌਰ ਸੇਵਾ ਸੁਸਾਇਟੀ ਵਲੋਂ ਔਰਤਾਂ ਤੇ ਬੱਚਿਆਂ ਲਈ ਸੈਨਟਰੀ ਪੈਡ ਅਤੇ ਡੈਪਰ ਪਹੁੰਚਾਏ ਜਾ ਰਹੇ ਹਨ | ਇਸ ਕਾਰਜ ਦੀ ਅਗਵਾਈ ਹਰਗੋਬਿੰਦ ਕੌਰ ਪ੍ਰਧਾਨ ਮਾਤਾ ਭਾਗ ਕੌਰ ਸੇਵਾ ਸੁਸਾਇਟੀ ਕਰ ਰਹੇ ਹਨ, ਜਦਕਿ ਛਿੰਦਰਪਾਲ ਕੌਰ, ਅੰਮਿ੍ਤਪਾਲ ਕੌਰ, ਬਲਜੀਤ ਕੌਰ, ਗੁਰਜੀਤ ਕੌਰ, ਜਸਵੀਰ ਕੌਰ, ਕੁਲਦੀਪ ਕੌਰ ਆਦਿ ਬੀਬੀਆਂ ਸਹਿਯੋਗ ਕਰ ਰਹੀਆਂ ਹਨ | ਬੀਬੀਆਂ ਵਲੋਂ ਵੱਡੀ ਪੱਧਰ 'ਤੇ ਲੋੜੀਂਦਾ ਸਾਮਾਨ ਤੇ ਸਹਾਇਤਾ ਇਕੱਠੀ ਕੀਤੀ ਜਾ ਰਹੀ ਹੈ ਤਾਂ ਜੋ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਸਕੇ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਇਸ ਵਕਤ ਪੰਜਾਬ 'ਤੇ ਬਹੁਤ ਹੀ ਮਾੜਾ ਸਮਾਂ ਚੱਲ ਰਿਹਾ ਹੈ | ਹੜ੍ਹਾਂ ਕਾਰਨ ਲੋਕਾਂ ਦੇ ਘਰ ਢਹਿ-ਢੇਰੀ ਹੋ ਗਏ, ਫ਼ਸਲਾਂ ਮਾਰੀਆਂ ਗਈਆਂ | ਅਜਿਹੇ 'ਚ ਸਾਨੂੰ ਸਾਰਿਆਂ ਨੂੰ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ |
ਪਿਛਲੀ ਖ਼ਬਰ ਬਿਹਤਰ ਸਿਹਤ ਸਹੂਲਤਾਂ ਦੇਣਾ ਸੂਬਾ ਸਰਕਾਰ ਦਾ ਮਕਸਦ-ਵਿਧਾਇਕ ਮਾਈਸ਼ਰਖਾਨਾ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਸੰਗਠਨ ਸਿਰਜਨ ਅਭਿਆਨ ਤਹਿਤ ਲੱਖੇਵਾਲੀ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।