03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

438 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਅਜੀਤ ਡੈਸਕ 22-09-2025
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਹਰਮਹਿੰਦਰਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 38 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮਲੋਟ ਰੋਡ ਬਾਈਪਾਸ ਨੇੜੇ ਰਾਧਾ ਸੁਆਮੀ ਡੇਰੇ ਤੋਂ ਹੁੰਦੀ ਹੋਈ ਪਿੰਡ ਗੋਨਿਆਣਾ ਵੱਲ ਨੂੰ ਮੁੜੀ ਤਾਂ ਸੜਕ ਦੇ ਸੱਜੇ ਹੱਥ ਖਾਲੀ ਪਲਾਟ ਵਿਚ ਇਕ ਨੌਜਵਾਨ ਦਰੱਖਤਾਂ ਦੇ ਓਹਲੇ ਖੜ੍ਹਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ, ਜਿਸ ਦੀ ਪਹਿਚਾਣ ਹੈਪੀ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ, ਜਿਸ ਪਾਸੋਂ 38 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਨੇ ਉਕਤ ਨੂੰ ਗਿ੍ਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਰਾਸ਼ਟਰੀ ਮਾਰਗ 'ਤੇ ਬਣਿਆ ਡੂੰਘਾ ਖੱਡਾ ਕਿਸੇ ਵੱਡੇ ਹਾਦਸੇ ਦੀ ਉਡੀਕ 'ਚ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।