03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪੰਜਾਬ ਅੰਦਰ 2027 'ਚ ਲੋਕਾਂ ਦੇ ਅਧਿਕਾਰਾਂ ਦੀ ਚੋਣ ਹੋਵੇਗੀ: ਜਨਾਬ ਨਦੀਮ ਜਾਵੇਦ

ਅਜੀਤ ਡੈਸਕ 22-09-2025
• ਕਿਹਾ, ਕਾਂਗਰਸ ਪਾਰਟੀ ਨੇ ਵੋਟ ਚੋਰੀ ਨੂੰ ਨੰਗਾ ਕੀਤਾ
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ, ਮਿੰਦਾ)-ਕੁਲ ਹਿੰਦ ਕਾਂਗਰਸ ਦੇ ਸਕੱਤਰ ਜਨਾਬ ਨਦੀਮ ਜਾਵੇਦ ਨੇ ਫ਼ਰੀਦਕੋਟ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਸਾਲ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਲੋਕਤੰਤਰ ਅਤੇ ਸੰਵਿਧਾਨ ਬਚਾਉਣ ਦੇ ਨਾਲ ਨਾਲ ਆਮ ਲੋਕਾਂ ਦੇ ਅਧਿਕਾਰਾਂ ਦੀ ਚੋਣ ਹੋਵੇਗੀ | ਪੰਜਾਬ ਵਿਚ ਇਹ ਚੋਣ ਕਾਂਗਰਸ ਸ੍ਰੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਆਗੂ ਅਤੇ ਪ੍ਰਧਾਨ ਮਲਿਕਾਰੁਜਨ ਖੜ੍ਹਗੇ ਦੀ ਅਗਵਾਈ ਵਿਚ ਲੜ ਕੇ ਪੰਜਾਬ ਵਿਚ ਇਕ ਮਜ਼ਬੂਤ ਸਰਕਾਰ ਸਥਾਪਿਤ ਕਰੇਗੀ | ਉਨ੍ਹਾਂ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਦੇ ਮਾਧਿਅਮ ਅਨੁਸਾਰ ਚੋਣਾਂ ਹੁੰਦੀਆਂ ਹਨ ਪ੍ਰੰਤੂ ਪਿਛਲੇ ਸਮੇਂ ਵਿਚ ਇਹ ਗੱਲ ਖੁੱਲ੍ਹ ਕੇ ਸਾਹਮਣੇ ਆਈ ਹੈ ਕਿ ਕਿਸੇ ਤਰ੍ਹਾਂ ਭਾਜਪਾ ਨੇ ਦੇਸ਼ ਅੰਦਰ ਵੋਟ ਚੋਰੀ ਦੀ ਨੀਤੀ ਅਪਣਾ ਕੇ ਸੱਤਾ ਵਿਚ ਰਹਿਣ ਦੀ ਸਾਜਿਸ਼ ਰਚੀ ਹੈ | ਉਨ੍ਹਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਨੇ ਵੋਟ ਚੋਰੀ ਦਾ ਮਾਮਲਾ ਦੇਸ਼ ਦੇ ਲੋਕਾਂ ਸਾਹਮਣੇ ਰੱਖਦਿਆਂ ਕਿਹਾ ਕਿ ਭਾਜਪਾ ਨੇ ਕਈ ਹਲਕਿਆਂ ਅੰਦਰ ਨਾਜਾਇਜ਼ ਵੋਟਾਂ ਬਣਾ ਕੇ, ਅਸਲੀ ਵੋਟਾਂ ਕਟਵਾ ਕੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਕੀਤਾ ਹੈ | ਜਿਸ ਤਰ੍ਹਾਂ ਦੇਸ਼ ਦਾ ਚੋਣ ਕਮਿਸ਼ਨਰ ਗੈਰ ਨਿਯਮਿਤ ਕਾਰਵਾਈਆਂ ਕਰਕੇ ਲੋਕਾਂ ਦਾ ਹੱਕ ਖੋਹ ਰਿਹਾ ਹੈ | ਉਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਲਈ ਖਤਰੇ ਦੀ ਗੱਲ ਹੈ | ਜਨਾਬ ਨਦੀਮ ਜਾਵੇਦ ਜ਼ਿਲ੍ਹਾ ਇੰਚਾਰਜ ਦੇ ਤੌਰ 'ਤੇ ਇੱਥੇ ਆਏ ਹਨ ਅਤੇ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਯਤਨ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਗੁਜਰਾਤ, ਮੱਧ ਪ੍ਰਦੇਸ਼ ਅਤੇ ਹਰਿਆਣਾ ਵਿਚ ਪਾਰਟੀ ਨੇ ਆਪਣਾ ਸੰਗਠਨ ਮਜ਼ਬੂਤ ਕਰ ਲਿਆ ਹੈ | ਇਸ ਮੌਕੇ ਸਾਬਕਾ ਚੇਅਰਮੈਨ ਕੇ.ਕੇ ਅਗਰਵਾਲ, ਸਾਬਕਾ ਵਿਧਾਇਕ ਡਾ. ਨਵਤੇਜ ਸਿੰਘ ਚੀਮਾ ਵੀ ਹਾਜ਼ਰ ਸਨ | ਇਸ ਤੋਂ ਪਹਿਲਾਂ ਉਨ੍ਹਾਂ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੀ ਅਗਵਾਈ 'ਚ ਜ਼ਿਲ੍ਹੇ ਦੇ ਕਾਰਕੁਨਾਂ ਨਾਲ ਇਕ ਮੀਟਿੰਗ ਕੀਤੀ | ਜਿਸ ਵਿਚ ਵਰਕਰਾਂ ਨੇ ਉਨ੍ਹਾਂ ਨੂੰ ਆਉਂਦੀਆਂ ਚੋਣਾਂ ਤੋਂ ਪਹਿਲਾਂ ਮਜ਼ਬੂਤ ਸੰਗਠਨ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬਲਜੀਤ ਸਿੰਘ ਗੋਰਾ, ਰਣਜੀਤ ਸਿੰਘ ਭੋਲੂਵਾਲਾ, ਗਿੰਦਰਜੀਤ ਸਿੰਘ ਸੇਖੋਂ, ਲਾਲੀ ਛਾਬੜਾ, ਰਘਬੀਰ ਸਿੰਘ, ਅਮਰਜੀਤ ਸਿੰਘ ਨੱਥਲਵਾਲਾ, ਗੁਰਭਜਨ ਸਿੰਘ ਸੰਧੂ, ਜਗਜੀਤ ਹਨੀ, ਅਮਿਤ ਕੁਮਾਰ ਜੁਗਨੂੰ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਫ਼ਰੀਦ ਆਗਮਨ ਪੁਰਬ ਦੇ ਤੀਜੇ ਦਿਨ ਟਿੱਲਾ ਬਾਬਾ ਫ਼ਰੀਦ ਵਿਖੇ ਸ੍ਰੀ ਅਖੰਡ ਪਾਠ ਆਰੰਭ ਅਗਲੀ ਖ਼ਬਰ ਡਾਕਾ ਮਾਰਨ ਦੀ ਯੋਜਨਾ ਬਣਾਉਂਦੇ ਪੁਲਿਸ ਵਲੋਂ ਚਾਰ ਗਿ੍ਫ਼ਤਾਰ, ਇਕ ਦੀ ਭਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।