ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 2025 ਦੇ ਸਮਾਗਮਾਂ ਦੇ ਤੀਜੇ ਦਿਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ | ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਸੰਗਤਾਂ ਦੀ ਹਾਜ਼ਰੀ ਵਿਚ ਸ੍ਰੀ ਅਖੰਡ ਪਾਠ ਪ੍ਰਕਾਸ਼ ਹੋਏ ਜਿਨ੍ਹਾਂ ਦੇ ਭੋਗ ਬਾਬਾ ਫ਼ਰੀਦ ਆਗਮਨ ਪੁਰਬ 2025 ਦੇ ਆਖ਼ਰੀ ਦਿਨ 23 ਸਤੰਬਰ 2025 ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਪਾਏ ਜਾਣਗੇ | ਉਪਰੰਤ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀ ਸਮਾਪਤੀ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਜਾ ਕੇ ਹੋਵੇਗੀ |