03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਬਾਬਾ ਫ਼ਰੀਦ ਦੀ ਯਾਦ 'ਚ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ

ਅਜੀਤ ਡੈਸਕ 22-09-2025
ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬੀ ਮਾਂ ਬੋਲੀ ਨੂੰ ਸਤਿਕਾਰ ਦੇਣ ਦੇ ਉਦੇਸ਼ ਨਾਲ ਬਾਬਾ ਫ਼ਰੀਦ ਜੀ ਦੀ ਯਾਦ 'ਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਅਤੇ ਡਾਇਰੈਕਟਰ-ਪਿ੍ੰਸੀਪਲ ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਬਾ ਫ਼ਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ ਵਿਚੋਂ ਹਨ, ਜਿਨ੍ਹਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਵਿਸ਼ੇਸ਼ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ | ਪਿ੍ੰਸੀਪਲ ਸੋਮਾ ਦੇਵੀ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀ ਨੂੰ ਪੰਜਾਬੀ ਪਹਿਰਾਵੇ ਨਾਲ ਜੁੜਨ ਅਤੇ ਸ਼ੁੱਧ ਪੰਜਾਬੀ ਵਿਚ ਗੱਲਬਾਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਿਚ ਕਵਿਤਾ, ਉਚਾਰਨ, ਭਾਸ਼ਣ ਮੁਕਾਬਲਾ, ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ ਅਤੇ ਚਾਰਟ-ਮੇਕਿੰਗ ਮੁਕਾਬਲੇ ਵੀ ਕਰਵਾਏ ਗਏ | ਇਸ ਸਮਾਗਮ ਵਿਚ ਸਮੂਹ ਸਟਾਫ਼ ਦਾ ਵਿਸ਼ੇਸ ਯੋਗਦਾਨ ਰਿਹਾ |
ਸੰਧਵਾਂ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਅੱਜ
ਕੋਟਕਪੂਰਾ, 21 ਸਤੰਬਰ (ਗਿੱਲ)-ਰਾਧਾ ਸੁਆਮੀ ਸਤਿਸੰਗ ਬਿਆਸ ਵਲੋਂ ਇਕ ਮੈਡੀਕਲ ਕੈਂਪ ਸਤਿਸੰਗ ਘਰ ਸੰਧਵਾਂ ਵਿਖੇ 22 ਸਤੰਬਰ 2025 ਦਿਨ ਸੋਮਵਾਰ ਨੂੰ ਲਗਾਇਆ ਜਾ ਰਿਹਾ ਹੈ ਜਿਸ ਵਿਚ ਡੇਰਾ ਬਿਆਸ ਦੇ ਹਸਪਤਾਲ ਤੋਂ ਆਏ ਹੋਏ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਹਰ ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਕੈਂਪ ਦਾ ਸਮਾਂ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾ ਹੈ | ਚਮੜੀ ਦੇ ਰੋਗਾਂ ਦੇ ਮਾਹਿਰ ਸਵੇਰੇ 8 ਵਜੇ ਤੋਂ 10 ਵਜੇ ਤੱਕ ਬੈਠਣਗੇ | ਕੈਂਪ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਮਰੀਜ਼ਾਂ ਨੂੰ ਲਿਆਉਣ ਲਈ ਇਕ ਵਾਹਨ ਸਵੇਰੇ 8 ਵਜੇ ਨਵਾਂ ਬੱਸ ਸਟੈਂਡ ਕੋਟਕਪੂਰਾ ਤੋਂ ਚੱਲੇਗਾ ਅਤੇ ਬੱਤੀਆਂ ਵਾਲੇ ਚੌਂਕ ਕੋਟਕਪੂਰਾ ਤੋਂ ਹੁੰਦੇ ਹੋਏ ਸਤਿਸੰਗ ਘਰ ਵਿਖੇ ਪਹੁੰਚੇਗਾ |
ਪਿਛਲੀ ਖ਼ਬਰ ਨੈਤਿਕ ਸਿੱਖਿਆ ਦੇ ਦੂਸਰੇ ਪੜਾਅ 'ਚ ਪ੍ਰਵੇਸ਼ ਕਰਨ ਵਾਲੇ ਬੱਚੇ ਸਨਮਾਨਿਤ ਅਗਲੀ ਖ਼ਬਰ ਜ਼ਿਲੇ 'ਚ ਸਵੱਛਤਾ ਹੀ ਸੇਵਾ ਮਿਸ਼ਨ-2025 ਪੰਦ੍ਹਰਵਾੜੇ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।