02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸਪੀਕਰ ਸੰਧਵਾਂ ਨੇ ਹਰੀਨੌਂ ਵਿਖੇ ਕੀਤਾ ਰੁੱਖ ਲਗਾਉਣ ਦੀ ਮੁਹਿੰਮ ਦਾ ਆਗਾਜ਼

ਅਜੀਤ ਡੈਸਕ 22-09-2025
ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ਵਿਚ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਕੋਟਕਪੂਰਾ ਵਲੋਂ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਵਿਖੇ ਵਾਤਾਵਰਨ ਸੰਭਾਲ ਪ੍ਰੋਗਰਾਮ ਤਹਿਤ 100 ਤੋਂ ਵੱਧ ਫਲ਼ਦਾਰ, ਛਾਂਦਾਰ ਅਤੇ ਵਿਰਾਸਤੀ ਕਿਸਮ ਦੇ ਬੂਟੇ ਲਗਾਏ ਗਏ, ਜਿਨ੍ਹਾਂ ਨਾਲ ਨਾ ਸਿਰਫ ਸਕੂਲ ਦਾ ਵਾਤਾਵਰਨ ਹਰਾ-ਭਰਾ ਹੋਵੇਗਾ, ਸਗੋਂ ਪਿੰਡ ਵਾਸੀਆਂ ਲਈ ਵੀ ਸਾਫ਼ ਹਵਾ ਅਤੇ ਸੁੰਦਰ ਮਾਹੌਲ ਉਪਲਬਧ ਹੋਵੇਗਾ | ਸਪੀਕਰ ਸੰਧਵਾਂ ਨੇ ਖੁਦ ਰੁੱਖ ਲਗਾ ਕੇ ਇਸ ਮੁਹਿੰਮ ਦੀ ਸ਼ਰੂਆਤ ਕੀਤੀ | ਸੰਧਵਾਂ ਨੇ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਘਟਾਉਣ, ਗਲੋਬਲ ਵਾਰਮਿੰਗ ਨੂੰ ਰੋਕਣ ਅਤੇ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਿਹਤਮੰਦ ਵਾਤਾਵਰਨ ਦੇਣ ਲਈ ਇਸ ਤਰ੍ਹਾਂ ਦੇ ਯਤਨ ਬਹੁਤ ਜ਼ਰੂਰੀ ਹਨ | ਸ: ਸੰਧਵਾਂ ਨੇ ਕਲੱਬ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਪਿੰਡ ਹਰੀਨੌ ਦੀ ਗਰਾਮ ਪੰਚਾਇਤ ਨੇ ਵੀ ਵਾਅਦਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਪਿੰਡ ਪੱਧਰ 'ਤੇ ਵੱਡੀ ਗਿਣਤੀ ਵਿਚ ਬੂਟੇ ਲਗਾਏ ਜਾਣਗੇ | ਇਸ ਮੌਕੇ ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਸੁਨੀਲ ਕੁਮਾਰ ਬਿੱਟਾ ਗਰੋਵਰ, ਜਸਕਰਨ ਸਿੰਘ ਭੱਟੀ, ਗੁਰਿੰਦਰ ਸਿੰਘ ਮਹਿੰਦੀਰੱਤਾ, ਸੁਰਿੰਦਰ ਸਿੰਘ ਸਦਿਉੜਾ, ਗੁਰਮੀਤ ਸਿੰਘ ਮੀਤਾ, ਓਮ ਪ੍ਰਕਾਸ਼ ਗੁਪਤਾ, ਸੁਖਵਿੰਦਰ ਸਿੰਘ ਬਾਗੀ, ਰਜਿੰਦਰ ਸਿੰਘ ਰਾਜੂ ਸਚਦੇਵਾ, ਵਿਨੋਦ ਕੁਮਾਰ ਧਵਨ, ਪਰਮਜੀਤ ਸਿੰਘ ਮੱਕੜ, ਜਸਪਾਲ ਸਿੰਘ ਲਾਟਾ, ਸ਼ਰਨ ਕੁਮਾਰ, ਨਿਰਭੈ ਸਿੰਘ ਸਿੱਧੂ, ਨਵਨੀਤ ਸਿੰਘ ਸੋਨੂੰ, ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ, ਡਾਇਰੈਕਟਰ/ਪਿ੍ੰਸੀਪਲ ਸੁਰਿੰਦਰ ਕੌਰ ਸਮੇਤ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ |
ਪਿਛਲੀ ਖ਼ਬਰ ਮੈਡੀਕਲ ਹਸਪਤਾਲ ਦੀ ਬਾਹਰਲੀ ਮੇਨ ਸੜਕ 'ਤੇ ਪਏ ਗੰਦਗੀ ਦੇ ਢੇਰ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਦੁਆਰੇਆਣਾ 'ਚ ਪਰਾਲੀ ਦੀ ਸੰਭਾਲ ਸੰਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਲੱਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।