ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੋੜੀਕਪੂਰਾ)-ਯੂਨੀਵਰਸਿਟੀ ਕਾਲਜ ਜੈਤੋ ਦੀਆਂ ਵਿਦਿਆਰਥਣਾਂ ਨੇ ਦਸੰਬਰ 2024 ਬੀ.ਏ. ਸੈਮੇਸਟਰ-1 ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਨਤੀਜਿਆਂ ਵਿਚ ਉੱਤਮ ਪ੍ਰਦਰਸ਼ਨ ਕੀਤਾ | ਖੁਸ਼ਪ੍ਰੀਤ ਕੌਰ ਪੁੱਤਰੀ ਸਤਵਿੰਦਰ ਸਿੰਘ ਅਤੇ ਹਰਦੀਪ ਕੌਰ ਪੁੱਤਰੀ ਗੁਰਨਾਮ ਸਿੰਘ ਨੇ 8.97 ਐਸ.ਜੀ.ਪੀ.ਏ. ਨਾਲ ਪਹਿਲਾ ਸਥਾਨ ਸਾਂਝਾ ਕੀਤਾ | ਮਨਪ੍ਰੀਤ ਕÏਰ ਪੁੱਤਰੀ ਇਤਬਾਰ ਸਿੰਘ ਨੇ 8.83 ਐਸ.ਜੀ.ਪੀ.ਏ. ਨਾਲ ਦੂਜਾ ਸਥਾਨ ਹਾਸਿਲ ਕੀਤਾ ਜਦ ਕਿ ਅਮਨਜੋਤ ਕੌਰ ਪੁੱਤਰੀ ਬਲਦੇਵ ਸਿੰਘ ਨੇ 8.76 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਇੰਚਾਰਜ ਡਾ. ਸਮਰਾਟ ਖੰਨਾ, ਸੀਨੀਅਰ ਫੈਕਲਟੀ ਡਾ. ਪਰਮਿੰਦਰ ਸਿੰਘ ਤੱਗੜ, ਪ੍ਰੋ. ਸ਼ਿਲਪਾ ਕਾਂਸਲ ਅਤੇ ਡਾ. ਸੁਭਾਸ਼ ਚੰਦਰ ਨੇ ਵਿਦਿਆਰਥਣਾਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਇਸ ਸਫਲਤਾ ਨੂੰ ਵਿਦਿਆਰਥਣਾਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਸੁਯੋਗ ਅਗਵਾਈ ਦਾ ਨਤੀਜਾ ਦੱਸਿਆ ਅਤੇ ਆਸ ਜਤਾਈ ਕਿ ਇਹ ਵਿਦਿਆਰਥਣਾਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੀਆਂ |