ਕੋਟਕਪੂਰਾ, 21 ਸਤੰਬਰ (ਮੋਹਰ ਸਿੰਘ ਗਿੱਲ)-69ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡਲ ਹਾਸਿਲ ਕੀਤੇ | ਅੰਡਰ-17 ਲੜਕਿਆਂ ਦੀ ਬਾਸਕਟਬਾਲ ਟੀਮ ਨੇ ਆਪਣੀ ਕਾਬਲੀਅਤ ਸਦਕਾ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਡਿਸਟਿ੍ਕਟ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ | ਇਸੇ ਤਰ੍ਹਾਂ ਸਕੇਟਿੰਗ ਮੁਕਾਬਲੇ ਵਿਚ ਅੰਡਰ-17 ਲੜਕਿਆਂ ਨੇ ਡਿਸਟਿ੍ਕਟ ਵਿਚ ਪਹਿਲੀ ਪੁਜ਼ੀਸਨ ਪ੍ਰਾਪਤ ਕੀਤੀ | ਹਾਕੀ ਵਿਚ ਅੰਡਰ-17 ਕੁੜੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ | ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ 'ਤੇ ਜਸਬੀਰ ਸਿੰਘ ਸੰਧੂ, ਪਿ੍ੰਸੀਪਲ ਡਾ. ਸੁਰਿੰਦਰ ਸਿੰਘ ਟੁਰਨਾ ਅਤੇ ਕੋਆਰਡੀਨੇਟਰ ਗਗਨਦੀਪ ਸਿੰਘ ਬਰਾੜ ਨੇ ਸਕੂਲ ਦੇ ਖਿਡਾਰੀਆਂ ਦੀ ਤਿਆਰੀ ਕਰਵਾਉਣ ਵਾਲੇ ਡੀ.ਪੀ.ਈ. ਅਧਿਆਪਕਾਂ ਤਰਨਜੀਤ ਸਿੰਘ, ਸੁਖਦੀਪ ਸਿੰਘ ਅਤੇ ਲਖਪ੍ਰੀਤ ਕੌਰ ਨੂੰ ਵਧਾਈ ਦਿੱਤੀ |