02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਐਚ.ਐੱਸ. ਹਾਈ ਸਕੂਲ ਦੇ ਵਿਦਿਆਰਥੀਆਂ ਵਲੋਂ ਜ਼ਿਲਾ ਪੱਧਰੀ ਖ਼ੇਡਾਂ 'ਚ ਮੱਲਾਂ ਮਾਰੀਆਂ

ਅਜੀਤ ਡੈਸਕ 22-09-2025
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਐੱਚ.ਐੱਸ. ਹਾਈ ਸਕੂਲ ਸਥਾਨਕ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਕਿ੍ਕਟ ਵਰਗ-14 (ਮੁੰਡੇ) ਨੇ ਖੇਡਾਂ ਵਿਚ ਭਾਗ ਲਿਆ ਤੇ ਜ਼ਿਲ੍ਹਾ ਪੱਧਰ 'ਤੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਜਿਨ੍ਹਾਂ ਵਿਚੋਂ ਸਰਤਾਜ ਸਿੰਘ ਜਮਾਤ ਅੱਠਵੀਂ ਤੇ ਸ਼ੇਰਇੰਦਰ ਸਿੰਘ ਜਮਾਤ ਸੱਤਵੀਂ ਦੇ ਵਿਦਿਆਰਥੀ ਸਟੇਟ ਪੱਧਰ ਲਈ ਚੁਣੇ ਗਏ | ਬੱਚਿਆਂ 'ਚ ਬਹੁਤ ਖੁਸ਼ੀ ਪਾਈ ਗਈ | ਸਕੂਲ ਪਹੁੰਚਣ ਤੇ ਸਕੂਲ ਦੇ ਚੇਅਰਮੈਨ ਗੁਰਚਰਨ ਸਿੰਘ ਬਰਾੜ, ਸਮਨ ਬਰਾੜ, ਅਨਮੋਲ ਬਰਾੜ ਤੇ ਸਕੂਲ ਦੇ ਪਿ੍ੰਸੀਪਲ ਵਿਪਨ ਕੁਮਾਰ, ਕੋਆਰਡੀਨੇਟਰ ਮੀਨਾ ਰਾਣੀ, ਜੂਨੀਅਰ ਕੋਆਰਡੀਨੇਟਰ ਰਚਨਾ ਵਧਵਾ, ਡੀ.ਪੀ ਬਲਜੀਤ ਸਿੰਘ, ਮਨਦੀਪ ਸਿੰਘ ਅਤੇ ਗੁਰਨਾਮ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਹੌਂਸਲਾ ਅਫਜ਼ਾਈ ਕੀਤੀ | ਸਕੂਲ ਪਿ੍ੰਸੀਪਲ ਵਿਪਨ ਕੁਮਾਰ ਨੇ ਸਕੂਲੀ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਨੇ ਵਧਾਈ ਦਿੱਤੀ |
ਪਿਛਲੀ ਖ਼ਬਰ ਇੰਪੀਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਬਾਕਸਿੰਗ ਅਤੇ ਹੋਰ ਖੇਡਾਂ 'ਚ 'ਚ ਗੋਲਡ ਮੈਡਲ ਜਿੱਤੇ ਅਗਲੀ ਖ਼ਬਰ ਵਾਲਮੀਕਿ ਸਮਾਜ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।