01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਇੰਪੀਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਬਾਕਸਿੰਗ ਅਤੇ ਹੋਰ ਖੇਡਾਂ 'ਚ 'ਚ ਗੋਲਡ ਮੈਡਲ ਜਿੱਤੇ

ਅਜੀਤ ਡੈਸਕ 22-09-2025
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ 69ਵੀਆਂ ਸਕੂਲ ਖੇਡਾਂ ਦੇ ਵਿਚ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਬਹੁਤ ਸਾਰੇ ਮੈਡਲ ਆਪਣੇ ਨਾਮ ਕੀਤੇ | ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਪੂਨਮ ਸ਼ਰਮਾ, ਜਸ਼ਨਦੀਪ ਕੌਰ, ਰਸਮਪ੍ਰੀਤ ਕੌਰ ਅਤੇ ਰਹਿਮਤ ਕੌਰ ਨੇ ਕਿੱਕ ਬਾਕਸਿੰਗ ਵਿਚ ਚਾਰ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ | ਇਸੇ ਪ੍ਰਕਾਰ ਖੋ-ਖੋ ਅੰਡਰ-19 (ਕੁੜੀਆਂ) ਗੋਲਡ ਮੈਡਲ, ਵੂਸੂ ਖੇਡਾਂ ਵਿਚ ਗੋਲਡ ਮੈਡਲ ਅਤੇ ਕਿ੍ਕਟ ਅੰਡਰ-19 ( ਲੜਕੇ) ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਪਹੁੰਚਣ ਤੇ ਸਕੂਲ ਮੈਨੇਜਮੈਂਟ ਕੰਵਰਦੀਪ ਸਿੰਘ ਕੁਲਾਰ ਅਤੇ ਸੁਖਬੀਰ ਕੌਰ ਕੁਲਾਰ, ਸਕੂਲ ਪਿ੍ੰਸੀਪਲ ਡਾ. ਪਰਮਿੰਦਰ ਕੌਰ ਨੇ ਬੱਚਿਆਂ ਦਾ ਹਾਰਦਿਕ ਸਵਾਗਤ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਨੇ ਬੱਚਿਆਂ ਦੀ ਸ਼ਲਾਘਾ ਕੀਤੀ ਉਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਬਾਕੀ ਬੱਚਿਆਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਦੋ ਦਿਨਾਂ ਸਮਰਥਾ ਨਿਰਮਾਣ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਐਚ.ਐੱਸ. ਹਾਈ ਸਕੂਲ ਦੇ ਵਿਦਿਆਰਥੀਆਂ ਵਲੋਂ ਜ਼ਿਲਾ ਪੱਧਰੀ ਖ਼ੇਡਾਂ 'ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।