01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਮਾਤਾ ਦਲੀਪ ਕੌਰ ਸੰਧੂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 22-09-2025
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਸੰਧੂ ਸਿੱਖਾਵਾਲਾ, ਕਰਨਬੀਰ ਸਿੰਘ ਸੰਧੂ ਸਰਕਲ ਪ੍ਰਧਾਨ, ਗਗਨਪਾਲ ਸਿੰਘ ਸੰਧੂ ਅਤੇ ਸਰਨਬੀਰ ਸਿੰਘ ਸੰਧੂ ਦੇ ਦਾਦੀ ਜੀ ਅਤੇ ਦਰਸ਼ਨ ਸਿੰਘ ਸੰਧੂ ਸੀਨੀਅਰ ਅਕਾਲੀ ਆਗੂ, ਸਵ.ਪਾਲ ਸਿੰਘ ਸੰਧੂ ਅਤੇ ਨਿਰਮਲਜੀਤ ਸਿੰਘ ਸੰਧੂ ਦੇ ਸਤਿਕਾਰਯੋਗ ਮਾਤਾ ਦਲੀਪ ਕੌਰ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਗਰੀਨ ਐਵਿਨਿਊ ਫ਼ਰੀਦਕੋਟ ਵਿਖੇ ਹੋਈ | ਇਸ ਮੌਕੇ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ | ਅਰਦਾਸ ਉਪਰੰਤ ਸ਼ਰਧਾਂਜਲੀਆਂ ਭੇਟ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਹਰਿੰਦਰ ਸਿੰਘ ਕਾਲਾ ਨੇ ਮਾਤਾ ਦੇ ਜੀਵਨ ਬਾਰੇ ਵਿਸਥਾਰ ਨਾਲ ਚਾਣਨਾ ਪਾਇਆ | ਸੰਗਤਾਂ ਦਾ ਧੰਨਵਾਦ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਸਿੱਖਾਂਵਾਲਾ ਪਰਿਵਾਰ ਦਾ ਸ਼ੋ੍ਰਮਣੀ ਅਕਾਲੀ ਦਲ ਨਾਲ ਮਜ਼ਬੂਤ ਸਾਂਝ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਦਾ ਇਕੱਠ ਇਸ ਗੱਲ ਦਾ ਸੰਕੇਤ ਹੈ ਕਿ ਮਾਤਾ ਜੀ ਨੇ ਆਪਣੇ ਸਾਰੇ ਪਰਿਵਾਰ ਨੂੰ ਜੋੜ ਕੇ ਰੱਖਿਆ ਅਤੇ ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਵਧੀਆ ਸਥਾਪਿਤ ਕੀਤਾ | ਸ਼ਰਧਾਂਜਲੀ ਸਮਾਗਮ ਵਿਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ, ਕੁਸ਼ਲਦੀਪ ਸਿੰਘ ਢਿੱਲੋਂ ਸਾਬਕਾ ਵਿਧਾਇਕ, ਸ਼ੇਰ ਸਿੰਘ ਮੰਡਵਾਲਾ ਜ਼ਿਲ੍ਹਾ ਪ੍ਰਧਾਨ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਮੈਂਬਰ ਐਸ.ਜੀ.ਪੀ.ਸੀ., ਗੁਰਚੇਤ ਸਿੰਘ ਢਿੱਲੋਂ ਸਾਬਕਾ ਡਾਇਰੈਕਟਰ, ਸੰਦੀਪ ਸਿੰਘ ਸੰਨੀ ਬਰਾੜ ਓ.ਐਸ.ਡੀ., ਹਰਜੀਤ ਸਿੰਘ ਸੰਧੂ ਆਈ.ਏ.ਐਸ., ਸਾਬਕਾ ਚੀਫ਼ ਇੰਜੀਨੀਅਰ ਹਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ, ਪਰਮਪ੍ਰੀਤ ਸਿੰਘ ਝੱਖੜਵਾਲਾ, ਸਰਪੰਚ ਪ੍ਰੀਤਪਾਲ ਸਿੰਘ ਲਾਲੀ ਬਰਾੜ ਝੱਖੜਵਾਲਾ, ਰਣਬੀਰ ਸਿੰਘ ਤਹਿਸੀਲਦਾਰ, ਡਾ. ਗਗਨਦੀਪ ਸਿੰਘ, ਡਾ. ਬਿਕਮਰਜੀਤ ਸਿੰਘ, ਡਾ. ਹਰਜਿੰਦਰ ਸਿੰਘ, ਵਰਿੰਦਰ ਕੁਮਾਰ ਬਿੰਦਰੀ ਪ੍ਰਧਾਨ, ਇੰਜ. ਗੁਰਚਰਨ ਸਿੰਘ ਮਾਨ, ਐਡਵੋਕੇਟ ਰਜਿੰਦਰ ਸਿੰਘ ਰੋਮਾਣਾ, ਕਰਤਾਰ ਸਿੰਘ ਸਿੱਖਾਂਵਾਲਾ, ਕਰਮ ਸਿੰਘ ਧਾਲੀਵਾਲ, ਸੰਦੀਪ ਸਿੰਘ ਧਾਲੀਵਾਲ ਸੂਚਨਾ ਕਮਿਸ਼ਨਰ ਪੰਜਾਬ, ਪਰਮਜੀਤ ਸਿੰਘ ਝੋਟੀਵਾਲਾ ਸਰਕਲ ਪ੍ਰਧਾਨ, ਰਵਿੰਦਰ ਸਿੰਘ ਬੱਬਲ ਜਟਾਣਾ ਪ੍ਰਧਾਨ ਜ਼ਿਲ੍ਹਾ ਯੂਥ ਪ੍ਰਧਾਨ, ਨਰਾਇਣ ਦਾਸ ਕਾਲੀ ਸਾਬਕਾ ਐਮ.ਸੀ., ਸਰਬਜੋਤ ਸਿੰਘ ਸਾਹਨੀ ਤੋਂ ਇਲਾਵਾ ਪਿੰਡਾਂ ਦੇ ਪੰਚ, ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਸ: ਜੋਗਿੰਦਰ ਸਿੰਘ ਮੱਤਾ ਨੂੰ ਸਿਆਸੀ ਤੇ ਗੈਰ ਸਿਆਸੀ ਆਗੂਆਂ ਨੇ ਦਿੱਤੀਆਂ ਸ਼ਰਧਾਂਜਲੀਆਂ ਅਗਲੀ ਖ਼ਬਰ ਦੋ ਦਿਨਾਂ ਸਮਰਥਾ ਨਿਰਮਾਣ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।