06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਹਜ਼ੂਰ ਸਾਹਿਬ ਨਾਂਦੇੜ ਤੇ ਵੈਸ਼ਨੂੰ ਦੇਵੀ ਵਿਖੇ ਮੁਫ਼ਤ ਟਰੇਨ ਯਾਤਰਾ ਚਲਾਉਣ ਲਈ ਮੰਗ ਪੱਤਰ ਦਿੱਤਾ

ਅਜੀਤ ਡੈਸਕ 24-09-2025
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਪੰਜਾਬ ਦੇ ਸੀਨੀਅਰ ਮੀਡੀਆ ਇੰਚਾਰਜ ਤੇ ਆਲ ਇੰਡੀਆ ਗ੍ਰਾਮ ਸਭਾ ਵਿਕਾਸ ਕਮੇਟੀ ਪੰਜਾਬ ਦੇ ਸੀਨੀਅਰ ਉੱਪ ਪ੍ਰਧਾਨ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਆਪਣੇ ਸਾਥੀਆਂ ਸਮੇਤ ਸ੍ਰੀ ਮੁਕਤਸਰ ਸਾਹਿਬ ਵਿਖੇ ਅਗਰਸੈਨ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਭਾਗ ਲੈਣ ਤੋਂ ਬਾਅਦ ਭਾਰਤ ਦੇ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਇਕ ਲਿਖ਼ਤੀ ਮੰਗ ਪੱਤਰ ਸੌਂਪਦੇ ਹੋਏ ਸਿੱਖ ਭਾਈਚਾਰੇ ਦੇ ਸ਼ਰਧਾ ਦੇ ਕੇਂਦਰ ਹਜ਼ੂਰ ਸਾਹਿਬ ਨਾਂਦੇੜ ਅਤੇ ਹਿੰਦੂ ਸਮਾਜ ਭਾਈਚਾਰੇ ਦੇ ਸਭ ਤੋਂ ਵੱਡੇ ਧਾਮ ਵੈਸ਼ਨੂੰ ਦੇਵੀ ਮਾਤਾ ਰਾਣੀ ਦੇ ਤੀਰਥ ਯਾਤਰਾ ਲਈ ਪੰਜਾਬ ਪੱਧਰ ਤੋਂ ਮੁਫ਼ਤ ਟਰੇਨ ਯਾਤਰਾ ਚਲਾਉਣ ਲਈ ਪੁਰਜ਼ੋਰ ਮੰਗ ਉਠਾਈ ਗਈ | ਰਵਨੀਤ ਸਿੰਘ ਬਿੱਟੂ ਨੇ ਅਗਲੇ ਮਹੀਨੇ ਹਜ਼ੂਰ ਸਾਹਿਬ ਨਾਂਦੇੜ ਅਤੇ ਮਾਤਾ ਵੈਸ਼ਨੂੰ ਦੇਵੀ ਜੰਮੂ ਕਸ਼ਮੀਰ ਵਿਖੇ ਵਿਸ਼ੇਸ਼ ਟਰੇਨ ਯਾਤਰਾ ਸ਼ੁਰੂ ਕਰਵਾਉਣ ਦਾ ਭਰੋਸਾ ਦਿਵਾਇਆ | ਇਸ ਮੌਕੇ ਉਨ੍ਹਾਂ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰਧਾਨ ਲੋਜਪਾ ਪਰਮਜੀਤ ਸਿੰਘ ਚੌਹਾਨ ਸ਼ਹਿਰੀ, ਸੁਖਪਾਲ ਸਿੰਘ ਦੰਦੀਵਾਲ ਜ਼ਿਲ੍ਹਾ ਦਿਹਾਤੀ ਪ੍ਰਧਾਨ, ਲਖਵੀਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ, ਬਲਾਕ ਪ੍ਰਧਾਨ ਸੰਜੀਵ ਕੁਮਾਰ ਸੰਜੇ, ਜਨਰਲ ਸਕੱਤਰ ਅਸ਼ੋਕ ਕੁਮਾਰ ਵਿੱਕੀ, ਖ਼ਜ਼ਾਨਚੀ ਸੰਦੀਪ ਸਿੰਘ, ਵਰਿੰਦਰ ਸਿੰਘ, ਚਰਨਜੀਤ ਸਿੰਘ ਭੁੱਲਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਵਲੋਂ ਹੜ੍ਹ ਪੀੜਤ ਪਸ਼ੂਆਂ ਲਈ ਸਹਾਇਤਾ ਦਾ ਫ਼ੈਸਲਾ ਅਗਲੀ ਖ਼ਬਰ ਮੈਨੂੰ ਸਾਜਿਸ਼ ਦਾ ਸ਼ਿਕਾਰ ਬਣਾਇਆ ਗਿਆ, ਉੱਚ ਪੱਧਰੀ ਹੋਵੇ ਜਾਂਚ: ਗੁਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।