06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮੇਲੇ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਗਰੋਹ ਦੀਆਂ 8 ਮਹਿਲਾਵਾਂ ਸਮੇਤ 14 ਮੈਂਬਰ ਕਾਬੂ

ਅਜੀਤ ਡੈਸਕ 24-09-2025
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਜੀ ਅਗਮਨ ਪੁਰਬ ਮੇਲੇ ਦੌਰਾਨ ਫ਼ਰੀਦਕੋਟ ਪੁਲਿਸ ਵਲੋਂ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਚੌਕਸੀ ਤੇ ਸਮਰਪਣ ਨਾਲ ਡਿਊਟੀ ਨਿਭਾਈ ਗਈ | ਮੇਲੇ 'ਚ ਆਏ ਹਜ਼ਾਰਾਂ ਸ਼ਰਧਾਲੂਆਂ ਨੂੰ ਇਕ ਸੁਰੱਖਿਅਤ ਅਤੇ ਸ਼ਾਂਤੀਪੂਰਨ ਵਾਤਾਵਰਨ ਪ੍ਰਦਾਨ ਕਰਨ ਲਈ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਅਤੇ ਜਵਾਨ ਹਰ ਵੇਲੇ ਚੌਕਸ ਰਹੇ | ਫ਼ਰੀਦਕੋਟ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਭੀੜ-ਭਾੜ ਵਾਲੀਆਂ ਥਾਵਾਂ 'ਤੇ ਪਰਸ ਅਤੇ ਮੋਬਾਈਲ ਫ਼ੋਨ ਚੋਰੀ ਕਰਨ ਵਾਲੇ ਇਕ ਚੋਰ ਗਿਰੋਹ ਵਿਚ ਸ਼ਾਮਿਲ ਕੁੱਲ 14 ਮੈਂਬਰਾਂ ਜਿਨ੍ਹਾਂ 'ਚ 8 ਮਹਿਲਾਵਾਂ ਵੀ ਸ਼ਾਮਿਲ ਹਨ, ਨੂੰ ਕਾਬੂ ਕਰਨ ਵਿਚ ਵੱਡੀ ਸਫ਼ਲਤਾ ਹਾਸਿਲ ਕੀਤੀ | ਇਸ ਗਰੋਹ ਦੇ ਮੈਂਬਰ ਫ਼ਰੀਦਕੋਟ ਅਤੇ ਬਠਿੰਡਾ ਜ਼ਿਲ੍ਹੇ ਨਾਲ ਸੰਬੰਧਿਤ ਹਨ | ਜਿਨ੍ਹਾਂ ਪਾਸੋਂ ਪੁਲਿਸ ਨੇ 3 ਪਰਸ, 4 ਬਟੂਏ, 4,000/- ਰੁਪਏ ਅਤੇ ਜ਼ਰੂਰੀ ਦਸਤਾਵੇਜ ਬਰਾਮਦ ਕੀਤੇ ਹਨ | ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਬਾਬਾ ਸ਼ੇਖ ਫ਼ਰੀਦ ਜੀ ਅਗਮਨ ਪੁਰਬ ਮੇਲੇ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਸਾਡੀ ਪਹਿਲੀ ਤਰਜੀਹ ਹੈ | ਪੁਲਿਸ ਵਲੋਂ ਜ਼ਿਲ੍ਹੇ ਅੰਦਰ ਪੂਰੀ ਚੌਕਸੀ ਰੱਖਦੇ ਹੋਏ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਗਿਆ | ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਨਾ ਪੁਲਿਸ ਦੀ ਕਾਰਗੁਜ਼ਾਰੀ ਅਤੇ ਜਨਤਾ ਪ੍ਰਤੀ ਜ਼ਿੰਮੇਵਾਰੀ ਦਾ ਸਪੱਸ਼ਟ ਸਬੂਤ ਹੈ |
ਪਿਛਲੀ ਖ਼ਬਰ 50 ਸਾਲ ਬਾਅਦ ਦੁਕਾਨ ਦੀਆਂ ਚਾਬੀਆਂ ਮਾਲਕ ਨੂੰ ਸੌਂਪ ਕੇ ਕਾਇਮ ਕੀਤੀ ਇਮਾਨਦਾਰੀ ਦੀ ਮਿਸਾਲ ਅਗਲੀ ਖ਼ਬਰ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਬਾਬਾ ਫ਼ਰੀਦ ਗੁਰੂਕੁੱਲ ਗਰੁੱਪ ਆਫ਼ ਕਾਲਜਿਜ਼ 'ਚ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।