24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ

ਅਜੀਤ ਡੈਸਕ 17-10-2025
ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੇ ਵਸਨੀਕ ਇਕ ਵਿਅਕਤੀ ਨੇ ਸ਼ਹਿਰੀ ਪੁਲਿਸ ਕੋਟਕਪੂਰਾ ਨੂੰ ਬਿਆਨ ਦੇ ਕੇ ਦੱਸਿਆ ਹੈ ਕਿ ਉਹ ਅਤੇ ਉਸ ਦੀ ਪਤਨੀ ਪ੍ਰਾਈਵੇਟ ਨੌਕਰੀ ਕਰਦੇ ਹਨ ਅਤੇ ਉਨ੍ਹਾਂ ਦੇ ਬੱਚੇ ਪੜ੍ਹਦੇ ਹਨ | ਕਈ ਵਾਰ ਉਨ੍ਹਾਂ ਦੇ ਬੱਚੇ ਘਰ ਵਿਚ ਇਕੱਲੇ ਹੁੰਦੇ ਹਨ | ਮਿਤੀ 14.10.2025 ਨੂੰ ਉਨ੍ਹਾਂ ਦੀ ਲੜਕੀ ਉਮਰ 22 ਸਾਲ ਘਰ ਵਿਚ ਇਕੱਲੀ ਸੀ | ਜਦ ਉਨ੍ਹਾਂ ਨੇ 2.30 ਵਜੇ ਘਰ ਆ ਕੇ ਵੇਖਿਆ ਤਾਂ ਉਨ੍ਹਾਂ ਦੀ ਲੜਕੀ ਘਰ ਮੌਜੂਦ ਨਹੀਂ ਸੀ | ਮੁਦਈ ਦੀ ਲੜਕੀ ਨੂੰ ਕਿਸੇ ਨਾਮਲੂਮ ਵਿਅਕਤੀ ਨੇ ਲੁਕਾ ਛੁਪਾ ਕੇ ਰੱਖਿਆ ਹੋਇਆ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਪੜਤਾਲ ਆਰੰਭ ਕਰ ਦਿੱਤੀ ਹੈ |

ਪਿਛਲੀ ਖ਼ਬਰ 27 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ ਅਗਲੀ ਖ਼ਬਰ ਫ਼ਰੀਦਕੋਟ 'ਚ ਕੰਨਾਂ ਦਾ ਮੁਫ਼ਤ ਟੈਸਟ ਅਤੇ 55 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।