24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

27 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ

ਅਜੀਤ ਡੈਸਕ 17-10-2025
ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਗੁਰਮੇਲ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਪਰ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਜੇਸ਼ ਕੁਮਾਰ ਵਾਸੀ ਕੋਟਕਪੂਰਾ ਬਾਹਰਲੇ ਜ਼ਿਲਿ੍ਹਆਂ ਤੋਂ ਸ਼ਰਾਬ ਲਿਆ ਕੇ ਮਹਿੰਗੇ ਭਾਅ ਵੇਚਣ ਦਾ ਆਦੀ ਹੈ, ਜੋ ਅੱਜ ਵੀ ਲਿੰਕ ਰੋਡ ਬਾਹਮਣ ਵਾਲਾ ਰੋਡ ਪਰ ਸ਼ਰਾਬ ਵੇਚਣ ਦੀ ਤਾਕ ਵਿਚ ਖੜਾ ਹੈ | ਪੁਲਿਸ ਨੇ ਮੌਕੇ ਪਰ ਉਕਤ ਵਿਅਕਤੀ ਨੂੰ 12 ਬਤਲਾਂ ਸ਼ਰਾਬ ਦੇਸੀ ਮਾਰਕਾ ਹੀਰ ਬਰਾਮਦ ਕਰਕੇ ਉਸ ਵਿਰੁੱਧ ਸ਼ਹਿਰੀ ਥਾਣਾ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ | ਇਵੇਂ ਹੀ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਸੀ.ਆਈ.ਏ ਸਟਾਫ਼ ਫ਼ਰੀਦਕੋਟ ਸਮੇਤ ਸਾਥੀ ਕਰਮਚਾਰੀਆਂ ਦੇ ਪੁਲ਼ ਸੂਆ ਕੱਸੀ ਜੈਤੋ ਰੋਡ ਕੋਟਕਪੂਰਾ ਪਰ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਲਵਪ੍ਰੀਤ ਸਿੰਘ ਵਾਸੀ ਕੋਟਕਪੂਰਾ ਬਾਹਰਲੇ ਜ਼ਿਲਿ੍ਹਆਂ ਤੋਂ ਸਸਤੀ ਸ਼ਰਾਬ ਲਿਆ ਕੇ ਮਹਿੰਗੇ ਭਾਅ ਵੇਚਣ ਦਾ ਆਦੀ ਹੈ | ਜੋ ਅੱਜ ਵੀ ਪੁਲ ਸੂਆ ਜੈਤੋ ਰੋਡ ਪਰ ਇਕ ਦਰੱਖ਼ਤ ਦੇ ਥੱਲੇ ਸ਼ਰਾਬ ਵੇਚਣ ਦੀ ਤਾਕ ਵਿੱਚ ਖੜਾ ਹੈੇ | ਪੁਲਿਸ ਨੇ ਉਸ ਨੂੰ 15 ਬੋਤਲਾਂ ਨਾਜਾਇਜ਼ ਸ਼ਰਾਬ ਮਾਰਕਾ ਏ.ਸੀ.ਈ-3 ਚੰਡੀਗੜ੍ਹ ਸਮੋਤ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਦੀਵਾਲੀ, ਗੁਰਪੁਰਬ, ਕਿ੍ਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਅਗਲੀ ਖ਼ਬਰ ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।