• ਝੋਨੇ ਦੀ ਖ਼ਰੀਦ, ਚੁਕਾਈ ਤੇ ਅਦਾਇਗੀ ਦਾ ਲਿਆ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਉੱਪ ਪੁਲਿਸ ਕਪਤਾਨ ਅਮਨਦੀਪ ਸਿੰਘ ਮਾਨ ਦੀ ਅਗਵਾਈ ਹੇਠ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਇੰਸਪੈਕਟਰ ਰੁਪਿੰਦਰ ਕੌਰ, ਐੱਸ.ਆਈ. ਗੋਪਾਲ ਸਿੰਘ, ਏ.ਐੱਸ.ਆਈ. ਹਰਜਿੰਦਰ ਸਿੰਘ ਤੇ ਐੱਮ.ਐੱਚ.ਸੀ. ਗੁਰਤੇਜ ਸਿੰਘ ਅਧਾਰਿਤ ਟੀਮ ਵਲੋਂ ਜ਼ਿਲ੍ਹੇ ਦੀ ਮੁੱਖ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਬਰੀਵਾਲਾ ਆਦਿ ਦੀ ਅਚਨਚੇਤ ਚੈਕਿੰਗ ਕੀਤੀ ਗਈ | ਉੱਪ ਪੁਲਿਸ ਕਪਤਾਨ ਅਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਜ਼ਿਆਦਾਤਰ ਮੰਡੀਆਂ ਵਿਚ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਹਦਾਇਤ ਕੀਤੀ ਗਈ ਕਿ ਸ੍ਰੀ ਮੁਕਤਸਰ ਸਾਹਿਬ ਮੰਡੀ ਵਿਚ ਲਿਫ਼ਟਿੰਗ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ, ਆੜ੍ਹਤੀਆਂ ਤੇ ਲੇਬਰ ਆਦਿ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ |
ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਦਾ ਦੌਰਾ
ਅਜੀਤ ਡੈਸਕ
17-10-2025