24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਕਿਸਾਨ ਆਗੂਆਂ ਨਾਲ ਮੀਟਿੰਗ

ਅਜੀਤ ਡੈਸਕ 17-10-2025

• ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵੀ ਕੀਤੀ ਅਪੀਲ
ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਸੰਯੁਕਤ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕਿਸਾਨਾਂ ਨੂੰ ਮੰਡੀਆਂ 'ਚ ਆਉਂਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ | ਮੀਟਿੰਗ ਦੌਰਾਨ ਸੰਯੁਕਤ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਨੁਮਾਇੰਦਿਆਂ ਵਲੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਫ਼ਸਲ ਸਬੰਧੀ ਆਉਂਦੀਆਂ ਸਮੱਸਿਆਵਾਂ ਸੰਬੰਧੀ ਜਾਣੂ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ 'ਚ ਝੋਨੇ ਦੀ ਨਮੀ, ਦੋਹਰਾ ਪੱਖਾ ਲਗਾਉਣ ਆਦਿ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ | ਉਨ੍ਹਾਂ ਡੀ.ਏ.ਵੀ.ਪੀ. ਖਾਦ ਦੀ ਕਮੀ ਸੰਬੰਧੀ ਵੀ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ | ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਮੰਡੀਆਂ ਦੀ ਚੈਕਿੰਗ ਸਬੰਧੀ ਟੀਮਾਂ ਬਣਾਈਆਂ ਗਈਆਂ ਹਨ, ਜੋ ਮੰਡੀਆਂ ਦੀ ਚੈਕਿੰਗ ਕਰਨਗੀਆਂ | ਉਨ੍ਹਾਂ ਕਿਹਾ ਕਿ ਸੁਸਾਇਟੀਆਂ ਵਿਚ ਡੀ.ਏ.ਵੀ.ਪੀ. ਖਾਦ ਲੋੜੀਂਦੀ ਮਾਤਰਾ 'ਚ ਮੁਹੱਈਆ ਕਰਵਾਈ ਜਾਵੇਗੀ ਤੇ ਇਸ ਤੋਂ ਇਲਾਵਾ ਖਾਦ ਦੀ ਕਾਲਾ ਬਾਜ਼ਾਰੀ ਰੋਕਣ ਲਈ ਵੀ ਲਗਾਤਾਰ ਛਾਪੇਮਾਰੀ ਕੀਤੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਸਰਕਾਰ ਵਲੋਂ ਪਰਾਲੀ ਪ੍ਰਬੰਧਨ ਲਈ ਕਈ ਸੁਵਿਧਾਵਾਂ ਦਿੱਤੀਆਂ ਗਈਆਂ ਹਨ, ਜਿਵੇਂ ਕਿ ਹੈਪੀ ਸੀਡਰ, ਸੁਪਰ ਐਸ.ਐਮ.ਐਸ., ਮਲਚਰ, ਰੀਵਰਸ ਪਲਾਓ ਅਤੇ ਰੋਟਾਵੇਟਰ ਆਦਿ ਯੰਤਰਾਂ ਉੱਤੇ ਸਬਸਿਡੀ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ 'ਤੇ ਪਾਬੰਦੀ ਲਗਾਉਣ ਲਈ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ, ਜਿੱਥੇ ਕਿਸਾਨ ਸਹਾਇਤਾ ਲਈ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜਿਹੜੇ ਕਿਸਾਨ ਪਰਾਲੀ ਸਾੜਣ ਦੀ ਬਜਾਏ ਪ੍ਰਬੰਧਨ ਯੰਤਰਾਂ ਦੀ ਵਰਤੋਂ ਕਰਨਗੇ, ਉਨ੍ਹਾਂ ਨੂੰ ਸਰਕਾਰ ਵਲੋਂ ਪੂਰਾ ਸਹਿਯੋਗ ਅਤੇ ਪ੍ਰੋਤਸਾਹਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਾਫ਼ ਹਵਾ ਤੇ ਸਿਹਤਮੰਦ ਵਾਤਾਵਰਨ ਸਾਡੇ ਸਭ ਦਾ ਸਾਂਝਾ ਉਦੇਸ਼ ਹੈ ਇਸ ਲਈ ਸਾਨੂੰ ਮਿਲਜੁਲ ਕੇ ਇਸ ਜ਼ਿੰਮੇਵਾਰੀ ਨੂੰ ਨਿਭਾਉਣਾ ਹੈ | ਇਸ ਮੌਕੇ ਐਸ.ਡੀ.ਐਮ. ਫ਼ਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਮੁੱਖ ਖੇਤੀ ਬਾੜੀ ਅਫਸਰ ਡਾ. ਕੁਲਵੰਤ ਸਿੰਘ, ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਕਿਸਾਨ ਆਗੂ ਨਛੱਤਰ ਸਿੰਘ ਜੈਤੋ, ਗੁਰਮੀਤ ਸਿੰਘ ਗੋਲੇਵਾਲਾ, ਸ਼ਮਸ਼ੇਰ ਸਿੰਘ ਕਿੰਗਰਾ, ਕਰਮਜੀਤ ਸਿੰਘ ਚੈਨਾ, ਰਸ਼ਪਾਲ ਸਿੰਘ ਬਰਾੜ, ਸੁਰਜੀਤ ਸਿੰਘ ਹਰੀਏਵਾਲਾ, ਜ਼ੋਰਾ ਸਿੰਘ ਭਾਣਾ, ਰਾਜਬੀਰ ਸਿੰਘ, ਗੁਰਚਰਨ ਸਿੰਘ ਨੱਥਲਵਾਲਾ, ਗੁਰਜੀਤ ਸਿੰਘ ਜੈਤੋ, ਰਾਜਿੰਦਰ ਸਿੰਘ ਕਿੰਗਰਾ, ਸੁਖਜਿੰਦਰ ਸਿੰਘ ਤੂੰਬੜਭੰਨ, ਜਸਮੇਲ ਸਿੰਘ ਜੱਸੀ, ਸ਼ਮਸ਼ੇਰ ਸਿੰਘ ਜਲਾਲੇਆਣਾ, ਬਲਵਿੰਦਰ ਸਿੰਘ ਜੇ.ਈ. ਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰੀ ਟੀਮ ਵਲੋਂ ਨੈਸ਼ਨਲ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਤਹਿਤ ਫ਼ਰੀਦਕੋਟ ਦਾ ਦੌਰਾ ਅਗਲੀ ਖ਼ਬਰ ਝੋਨੇ ਦੀ ਆਮਦ 'ਚ ਆਈ ਤੇਜ਼ੀ, ਮੁੱਖ ਦਾਣਾ ਮੰਡੀ ਝੋਨੇ ਨਾਲ ਨੱਕੋ-ਨੱਕ ਭਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।