24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਡੀ.ਏ.ਵੀ ਪਬਲਿਕ ਸਕੂਲ ਦਾ ਵਿਦਿਆਰਥੀ ਮਾਧਵ ਗਰਗ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਜੇਤੂ

ਅਜੀਤ ਡੈਸਕ 17-10-2025
ਕੋਟਕਪੂਰਾ, 16 ਅਕਤੂਬਰ (ਮੇਘਰਾਜ)-ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਦੇ ਵਿਦਿਆਰਥੀ ਮਾਧਵ ਗਰਗ ਨੇ ਬਾਲ ਸਾਹਿਤ ਜ਼ਿਲ੍ਹਾ ਪੱਧਰੀ ਪ੍ਰਸ਼ਨ ਉੱਤਰ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਰਾਜਵੀਰ ਸਿੰਘ ਕੰਗ ਨੇ ਦੱਸਿਆ ਕਿ 8ਵੀਂ ਜਮਾਤ ਦੇ ਵਿਦਿਆਰਥੀ ਮਾਧਵ ਗਰਗ ਨੇ 6ਵੀਂ ਤੋਂ 8ਵੀਂ ਤੱਕ ਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਿਲ ਕੀਤਾ ਹੈ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ ਹੈ, ਜੋ ਕਿ ਪੂਰੇ ਜ਼ਿਲ੍ਹੇ ਅਤੇ ਕੋਟਕਪੂਰਾ ਸ਼ਹਿਰ ਵਾਸੀਆਂ ਲਈ ਮਾਣ ਵਾਲੀ ਗੱਲ ਹੈ¢ ਭਾਸ਼ਾ ਵਿਭਾਗ ਵਲੋਂ ਜੇਤੂ ਵਿਦਿਆਰਥੀ ਨੂੰ ਨਗਦ ਇਨਾਮ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ¢ ਉਨ੍ਹਾਂ ਅਧਿਆਪਕ ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਅਧਿਆਪਕਾ ਚੇਸਟਾ ਕੁਮਾਰੀ ਨੂੰ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਅਤੇ ਅਜਿਹੀਆਂ ਗਤੀਵਿਧੀਆਂ ਦਾ ਹਿੱਸਾ ਬਣਾਉਣ 'ਤੇ ਸ਼ਾਬਾਸ਼ੀ ਦਿੱਤੀ | ਉਨ੍ਹਾਂ ਕਿਹਾ ਹੈ ਕਿ ਜੇਕਰ ਬੱਚੇ ਪੰਜਾਬੀ ਸਾਹਿਤ ਨਾਲ ਜੁੜੇ ਰਹਿਣਗੇ ਤਾਂ ਉਨ੍ਹਾਂ ਦੇ ਆਮ ਗਿਆਨ 'ਚ ਭਰਪੂਰ ਵਾਧਾ ਹੋਵੇਗਾ |
ਪਿਛਲੀ ਖ਼ਬਰ ਪ੍ਰੀਤਮ ਕੌਰ ਮੱਤਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ, ਨਾਮੀ ਸ਼ਖ਼ਸੀਅਤਾਂ ਵਲੋਂ ਅਫ਼ਸੋਸ ਅਗਲੀ ਖ਼ਬਰ ਬੀੜ ਸਿੱਖਾਂ ਵਾਲਾ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।