ਜੈਤੋ, 16 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਗੁਰੂ ਵੰਧਨ ਛਾਤਰ ਅਭਿਨੰਦਨ ਪ੍ਰਾਜੈਕਟ ਹਰ ਸਾਲ ਵੱਖ-ਵੱਖ ਸਕੂਲਾਂ 'ਚ ਕਰਵਾਇਆ ਜਾਂਦਾ ਹੈ | ਜਿਸ 'ਚ ਗੁਰੂ ਵੰਧਨ ਛਾਤਰ ਅਭਿਨੰਦਨ ਸਨਮਾਨ ਸਿਲਵਰ ਓਕਸ ਸਕੂਲ ਸੇਵੇਵਾਲਾ ਦੀ ਅਧਿਆਪਕਾ ਜਸਪ੍ਰੀਤ ਕੌਰ ਅਤੇ ਸਕੂਲ ਦੇ ਹੋਣਹਾਰ ਵਿਦਿਆਰਥੀ ਜਸਕੀਰਤ ਸਿੰਘ ਬਰਾੜ (ਅੱਠਵੀਂ) ਅਤੇ ਕ੍ਰਿਸ਼ਵ ਗੁਪਤਾ (ਸੱਤਵੀਂ) ਨੂੰ ਮਿਲਿਆ | ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਦੇ ਵਿਚ ਮਹਿੰਦੀ ਅਤੇ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ, ਗ੍ਰੀਨ ਦੀਵਾਲੀ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਵਿਚ ਰੰਗੋਲੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ 'ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਮੁਕਾਬਲੇ ਵਿਚ ਹਿੱਸਾ ਲੈਂਦੇ ਹੋਏ ਆਪਣੀ ਕਲਪਨਾ ਦੀ ਵਰਤੋਂ ਕਰਦੇ ਹੋਏ ਬਹੁਤ ਸੁੰਦਰ ਰੰਗੋਲੀ ਡਿਜ਼ਾਇਨ ਬਣਾਏ | ਜੱਜਾਂ ਨੇ ਰਚਨਾਤਮਕ, ਰੰਗ-ਸੰਜੋਗਾਂ ਅਤੇ ਥੀਮ ਦੀਵਾਲੀ ਤਿਉਹਾਰ ਦੀ ਵਿਸ਼ਾ ਪੇਸ਼ਕਾਰੀ ਦੇ ਆਧਾਰ 'ਤੇ ਜੇਤੂਆਂ ਦੀ ਚੋਣ ਕੀਤੀ | ਇਸ ਸਮਾਗਮ 'ਚ ਆਏ ਹੋਏ ਜੱਜ ਸਮਾਈਲੀ ਅਹੂਜਾ ਨੇ ਸਾਰੀਆਂ ਵਿਦਿਆਰਥਣਾਂ ਦੇ ਰਚਨਾਤਮਕ ਕਾਰਜਾਂ ਉੱਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਇਨ੍ਹਾਂ ਮੁਕਾਬਲਿਆਂ ਦੇ ਮੁੱਖ ਉਦੇਸ਼ ਵਿਦਿਆਰਥੀਆਂ 'ਚ ਉਨ੍ਹਾਂ ਦੀ ਭਾਰਤੀ ਸੱਭਿਆਚਾਰਕ ਵਿਰਾਸਤ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ | ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਂਦੇ ਹੋਏ ਸਕੂਲ ਦੀਆਂ ਵਿਦਿਆਰਥਣਾਂ ਵਿਚੋਂ ਜਮਾਤ ਨੌਵੀਂ ਏ ਦੀ ਵਿਦਿਆਰਥਣ ਗੌਰਵੀ ਨੇ ਪਹਿਲਾ ਅਤੇ ਨੌਵੇਂ ਬੀ ਦੀ ਵਿਦਿਆਰਥਣ ਮਨਸੀਰਤ ਕੌਰ ਨੇ ਹÏਸਲਾ ਅਫ਼ਜ਼ਾਈ ਸਨਮਾਨ ਹਾਸਿਲ ਕਰਦੇ ਹੋਏ ਸਕੂਲ ਦਾ ਨਾਂਅ ਰÏਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਜਸਪ੍ਰੀਤ ਕÏਰ, ਸਨਮਾਨ ਪ੍ਰਾਪਤ ਵਿਦਿਆਰਥੀਆਂ ਅਤੇ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ |