24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਦੁਕਾਨ ਦੀ ਕਮਾਈ ਹੜੱਪਣ ਦੇ ਦੋਸ਼ਾਂ ਤਹਿਤ ਨੌਕਰ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 17-10-2025
ਫ਼ਰੀਦਕੋਟ, 16 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਲਾਈਨ ਬਾਜ਼ਾਰ ਵਿਚ ਸਥਿਤ ਇਕ ਦੁਕਾਨ ਦੀ ਨਕਲੀ ਚਾਭੀ ਬਣਾ ਕੇ ਦੁਕਾਨ ਮਾਲਕ ਦੀ ਗੈਰ ਹਾਜ਼ਰੀ ਵਿਚ ਦੁਕਾਨ ਦਾ ਸਾਮਾਨ ਵੇਚ ਕੇ ਕਮਾਈ ਆਪਣੀ ਜੇਬ ਵਿਚ ਪਾਉਣ ਦੇ ਦੋਸ਼ਾਂ ਤਹਿਤ ਦੁਕਾਨ ਦੇ ਨੌਕਰ ਅਤੇ ਉਸ ਦੇ ਪਿਤਾ ਖ਼ਿਲਾਫ਼ ਦੁਕਾਨ ਮਾਲਕ ਵਲੋਂ ਸ਼ਿਕਾਇਤ ਦਿੱਤੀ ਗਈ ਹੈ | ਪੁਲਿਸ ਵਲੋਂ ਦੁਕਾਨ ਮਾਲਕ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਵਾਂ ਪਿਓ ਪੁੱਤਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਅਰਮਾਨ ਕਟਾਰੀਆ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਕਿ ਉਸ ਵਲੋਂ ਅਮਿਤ ਸ਼ਰਮਾ ਨਾਂਅ ਦੇ ਵਿਅਕਤੀ ਨੂੰ ਦੁਕਾਨ 'ਤੇ ਕੰਮ ਲਈ ਨੌਕਰ ਰੱਖਿਆ ਹੋਇਆ ਸੀ ਅਤੇ ਅਮਿਤ ਸ਼ਰਮਾ ਵਲੋਂ ਉਸ ਦੀ ਗੈਰਮੌਜੂਦਗੀ ਵਿਚ ਦੁਕਾਨ ਦੀ ਦੂਜੀ ਚਾਬੀ ਬਣਾ ਕੇ ਦੁਕਾਨ ਖੋਲ੍ਹ ਲਈ ਅਤੇ ਦੁਕਾਨ ਦਾ ਸਮਾਨ ਵੇਚਣ ਲੱਗਿਆ | ਉਸ ਵਲੋਂ ਦੁਕਾਨ ਦੀ ਵੱਟਤ ਆਪਣੇ ਪਾਸ ਹੀ ਰੱਖਣੀ ਸ਼ੁਰੂ ਕਰ ਦਿੱਤੀ ਅਤੇ ਕੁਝ ਵਟਤ ਆਨ=ਲਾਈਨ ਆਪਣੇ ਖਾਤੇ ਵਿਚ ਸਿੱਧੇ ਹੀ ਪੁਆ ਲਏ | ਪੁਲਿਸ ਵਲੋਂ ਕੀਤੀ ਗਈ ਪੜਤਾਲ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਦੇ ਆਦੇਸ਼ਾਂ 'ਤੇ ਅਮਿਤ ਕੁਮਾਰ ਅਤੇ ਉਸ ਦੇ ਪਿਤਾ ਪ੍ਰਵੀਨ ਕੁਮਾਰ ਖ਼ਿਲਾਫ਼ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਹੌਲਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਹਾਲ ਦੀ ਘੜੀ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਨਹੀਂ ਹੋਈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਕਿੰਡਰਗਾਰਟਨ ਵਿੰਗ 'ਚ ਵੱਖ-ਵੱਖ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਪੰਜਾਬ ਦੀ ਗਵਰਨਿੰਗ ਬਾਡੀ ਮੀਟਿੰਗ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।