24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਬੱਚਿਆਂ ਨੇ ਧਾਰਮਿਕ ਵਿੱਦਿਅਕ ਫ਼ੇਰਾ ਲਗਾਇਆ

ਅਜੀਤ ਡੈਸਕ 17-10-2025
ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਗੁਰੂ ਤੇਗ ਬਹਾਦਰ ਪਬਲਿਕ ਸਕੂਲ ਕਿੰਡਰਗਾਰਟਨ ਦੇ ਬੱਚਿਆਂ ਨੂੰ ਧਾਰਮਿਕ ਟਰਿੱਪ 'ਤੇ ਲਿਜਾਇਆ ਗਿਆ | ਜਿਸ 'ਚ ਬੱਚਿਆਂ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਦਰਸ਼ਨ ਕਰਵਾਏ ਗਏ | ਸਕੂਲ ਦੇ ਡਾਇਰੈਕਟਰ ਸੁਖਬੀਰ ਕੌਰ ਬਰਾੜ, ਚੇਅਰਮੈਨ ਸੁਖਵਿੰਦਰ ਸਿੰਘ ਧਾਲੀਵਾਲ, ਵਾਇਸ ਚੇਅਰਮੈਨ ਰਾਜਬੀਰ ਕੌਰ ਸੰਧੂ ਅਤੇ ਪਿ੍ੰਸੀਪਲ ਅਨੁਪਮਾ ਦੇਵਗਨ ਨੇ ਕਿਹਾ ਕਿ ਸਕੂਲ ਵਲੋਂ ਬੱਚਿਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਬੱਚੇ ਆਪਣੇ ਧਰਮ ਅਤੇ ਇਤਿਹਾਸ ਤੋਂ ਜਾਣੂ ਹੋ ਸਕਣ | ਬੱਚਿਆਂ ਨੇ ਗੁਰਦੁਆਰਾ ਸਾਹਿਬ ਵਿਚ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਦੇ ਦਰਸ਼ਨ ਕੀਤੇ ਅਧਿਆਪਕਾਂ ਨੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਕੋਆਰਡੀਨੇਟਰ ਗਗਨਦੀਪ ਕੌਰ ਅਤੇ ਅਧਿਆਪਕ ਬੱਚਿਆਂ ਦੇ ਨਾਲ ਮੌਜੂਦ ਸਨ |
ਪਿਛਲੀ ਖ਼ਬਰ ਕਲੱਬ ਵਲੋਂ ਨਵ-ਨਿਯੁਕਤ ਡੀ.ਐਸ.ਪੀ ਦੇ ਸਨਮਾਨ ਮੌਕੇ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦਾ ਭਰੋਸਾ ਅਗਲੀ ਖ਼ਬਰ ਜੈਤੋ 'ਚ ਪੁਲਿਸ ਨੇ ਫ਼ਲੈਗ ਮਾਰਚ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।