24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

'ਪਾਣੀ ਬਚਾਓ' ਵਿਸ਼ੇ 'ਤੇ ਵਿਸ਼ੇਸ਼ ਅਸੈਬਲੀ ਕਰਵਾਈ

ਅਜੀਤ ਡੈਸਕ 17-10-2025
ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ)-ਦਾ ਬਲੂਮਿੰਗਡੇਲ ਸਕੂਲ ਕੋਟਕਪੂਰਾ ਵਿਖੇ 'ਪਾਣੀ ਬਚਾਓ' ਵਿਸ਼ੇ 'ਤੇ ਇਕ ਵਿਸ਼ੇਸ ਅਸੈਂਬਲੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਜਮਾਤ ਤੀਜੀ ਦੇ ਵਿਦਿਆਰਥੀਆਂ ਨੇ ਉਤਸਾਹ ਨਾਲ ਹਿੱਸਾ ਲੈਂਦਿਆਂ ਪਾਣੀ ਦੀ ਜੀਵਨ ਵਿਚ ਮਹੱਤਤਾ ਨੂੰ ਦਰਸਾਉਂਦੇ ਹੋਏ ਆਪਣੇ ਵਿਚਾਰ ਪ੍ਰਗਟ ਕੀਤੇ | ਵਿਦਿਆਰਥੀਆਂ ਵਲੋਂ ਭਾਸ਼ਣ, ਕਹਾਣੀ, ਡਾਂਸ, ਨੁੱਕੜ ਨਾਟਕ, ਕਵਿਤਾ ਅਤੇ ਸਕਿੱਟ ਆਦਿ ਰੂਪ ਵਿਚ ਬਹੁਤ ਹੀ ਸੁੰਦਰ ਪੇਸ਼ ਕੀਤੀਆਂ | ਇਸ ਅਸੈਂਬਲੀ ਦੀ ਖ਼ਾਸ ਵਿਸ਼ੇਸ਼ਤਾ ਇਹ ਰਹੀ ਕਿ ਵਿਦਿਆਰਥੀਆਂ ਨਾਲ ਨਾਲ ਮਾਪਿਆਂ ਨੇ ਵੀ ਖੇਡ-ਗਤੀਵਿਧੀਆਂ ਵਿਚ ਬੜੇ ਉਤਸਾਹ ਨਾਲ ਭਾਗ ਲਿਆ | ਪਾਣੀ ਬਚਾਓ ਵਿਸ਼ੇ ਨਾਲ ਜੁੜੇ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪਾਣੀ ਦੀ ਮਹੱਤਤਾ ਸਮਝਾਉਣਾ ਅਤੇ ਉਨ੍ਹਾਂ ਵਿਚ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ, ਤਾਂ ਜੋ ਉਹ ਆਪਣੇ ਜੀਵਨ ਵਿਚ ਪਾਣੀ ਦੀ ਸਦਵਰਤੋਂ ਕਰ ਸਕਣ | ਸਕੂਲ ਦੇ ਪਿ੍ੰਸੀਪਲ ਹਰਜਿੰਦਰ ਸਿੰਘ ਟੁਰਨਾ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਾਣੀ ਸਾਡੇ ਜੀਵਨ ਦਾ ਆਧਾਰ ਹੈ | ਇਹ ਸਿਰਫ਼ ਸਰੀਰਕ ਤੰਦਰੁਸਤੀ ਲਈ ਹੀ ਨਹੀਂ, ਸਗੋਂ ਪੂਰੀ ਧਰਤੀ ਦੇ ਜੀਵਨ ਲਈ ਜ਼ਰੂੁਰੀ ਹੈ |
ਪਿਛਲੀ ਖ਼ਬਰ ਸਾਦਿਕ-ਫ਼ਿਰੋਜ਼ਪੁਰ ਹਾਈਵੇ 'ਤੇ ਡਿਗੇ ਸਫ਼ੈਦੇ ਕਿਸੇ ਵੇਲੇ ਵੀ ਬਣ ਸਕਦੇ ਭਿਆਨਕ ਹਾਦਸਿਆਂ ਦਾ ਕਾਰਨ ਅਗਲੀ ਖ਼ਬਰ ਕਲੱਬ ਵਲੋਂ ਨਵ-ਨਿਯੁਕਤ ਡੀ.ਐਸ.ਪੀ ਦੇ ਸਨਮਾਨ ਮੌਕੇ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦਾ ਭਰੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।