24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

ਅਜੀਤ ਡੈਸਕ 17-10-2025
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਵੈਸ਼ਾਲੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ 17 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ 'ਚ ਐਕਸਿਸ ਬੈਂਕ ਵਲੋਂ ਸਹਾਇਕ ਮੈਨੇਜਰ ਦੀਆਂ 50 ਆਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ, ਜਿਸ ਲਈ ਘੱਟ ਤੋਂ ਘੱਟ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ, ਉਮਰ 18 ਤੋਂ 30 ਸਾਲ ਹੋਣੀ ਜ਼ਰੂਰੀ ਹੈ ਅਤੇ ਇਹ ਆਸਾਮੀ ਲੜਕੇ ਤੇ ਲੜਕੀਆਂ ਦੋਵਾਂ ਲਈ ਹੈ | ਦਲਜੀਤ ਸਿੰਘ ਬਰਾੜ ਪਲੇਸਮੈਂਟ ਅਫ਼ਸਰ ਨੇ ਦੱਸਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿਚ ਇੰਟਰਵਿਊ ਲਈ ਭਾਗ ਲੈਣ ਸਮੇਂ ਆਪਣਾ ਰਜਿਊਮ ਤੇ ਦਫ਼ਤਰ ਵਿਖੇ ਨਾਂਅ ਰਜਿਸਟਰ ਕਰਵਾਉਣ ਲਈ ਆਪਣੀ ਵਿਦਿਅਕ ਯੋਗਤਾ ਦੇ ਦਸਤਾਵੇਜ਼, ਆਧਾਰ ਕਾਰਡ, ਜਾਤੀ ਸਰਟੀਫ਼ਿਕੇਟ ਅਸਲ ਤੇ ਉਨ੍ਹਾਂ ਦੀ ਫ਼ੋਟੋ ਕਾਪੀ ਸੈੱਟ ਜ਼ਰੂਰ ਨਾਲ ਲੈ ਕੇ ਆਉਣ |
ਪਿਛਲੀ ਖ਼ਬਰ ਸਕੂਲਾਂ 'ਚ ਵੱਖ-ਵੱਖ ਵਿਸ਼ਿਆਂ ਦੇ ਮੇਲੇ ਕਰਵਾਏ ਅਗਲੀ ਖ਼ਬਰ ਸਾਦਿਕ-ਫ਼ਿਰੋਜ਼ਪੁਰ ਹਾਈਵੇ 'ਤੇ ਡਿਗੇ ਸਫ਼ੈਦੇ ਕਿਸੇ ਵੇਲੇ ਵੀ ਬਣ ਸਕਦੇ ਭਿਆਨਕ ਹਾਦਸਿਆਂ ਦਾ ਕਾਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।