24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਟ੍ਰੈਫ਼ਿਕ ਸੁਧਾਰਾਂ ਲਈ ਡੀ.ਐੱਸ.ਪੀ. (ਐੱਚ) ਨੂੰ ਮਿਲਿਆ

ਅਜੀਤ ਡੈਸਕ 17-10-2025
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਅੰਦਰ ਦਿਨੋਂ-ਦਿਨ ਵਾਹਨਾਂ ਦੀ ਵਧ ਰਹੀ ਗਿਣਤੀ, ਵਾਹਨ ਚਾਲਕਾਂ ਵਲੋਂ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨਾ, ਗ਼ਲਤ ਪਾਰਕਿੰਗ, ਓਵਰ ਸਪੀਡਿੰਗ ਓਵਰ ਲੋਡਿੰਗ ਅਤੇ ਜੁਗਾੜੂ ਵਾਹਨਾਂ ਆਦਿ ਨਾਲ ਪੁਲਿਸ ਨੂੰ ਟ੍ਰੈਫ਼ਿਕ ਵਿਵਸਥਾ ਸੁਚਾਰੂ ਢੰਗ ਨਾਲ ਚਲਾਉਣ 'ਚ ਭਾਰੀ ਮੁਸ਼ਕਿਲ ਪੇਸ਼ ਆਉਂਦੀ ਹੈ | ਨਾਬਾਲਗਾਂ ਵਲੋਂ ਵਾਹਨ ਚਲਾਉਣ ਕਾਰਨ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ ਹਨ | ਟ੍ਰੈਫ਼ਿਕ ਪ੍ਰਤੀ ਲੋਕਾਂ ਨੂੰ ਜਾਗਿ੍ਤ ਕਰਨ ਦੇ ਮੰਤਵ ਲਈ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਵਫ਼ਦ ਨੇ ਸਥਾਨਕ ਐੱਸ.ਐੱਸ.ਪੀ. ਦਫ਼ਤਰ ਵਿਖੇ ਡੀ.ਐੱਸ.ਪੀ. (ਹੈੱਡ ਕੁਆਰਟਰ) ਅਮਨਦੀਪ ਪੀ.ਪੀ.ਐੱਸ. ਨਾਲ ਮੁਲਾਕਾਤ ਕੀਤੀ | ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠਲੇ ਇਸ ਵਫ਼ਦ ਵਿਚ ਮਿਸ਼ਨ ਗਾਇਡ ਇੰਜ. ਅਸ਼ੋਕ ਕੁਮਾਰ ਭਾਰਤੀ, ਚੇਅਰਮੈਨ ਨਿਰੰਜਣ ਸਿੰਘ ਰੱਖਰਾ ਸਮੇਤ ਕੇ.ਐੱਲ. ਮਹਿੰਦਰਾ, ਨਰਿੰਦਰ ਕਾਕਾ, ਬਲਜੀਤ ਸਿੰਘ ਤੇ ਬਲਵਿੰਦਰ ਸਿੰਘ ਚਹਿਲ ਆਦਿ ਸ਼ਾਮਿਲ ਸਨ | ਸ਼ਹਿਰ ਅੰਦਰ ਟ੍ਰੈਫ਼ਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮਿਸ਼ਨ ਵਲੋਂ ਡੀ.ਐੱਸ.ਪੀ. ਨਾਲ ਗੰਭੀਰ ਚਰਚਾ ਕੀਤੀ ਗਈ | ਮਿਸ਼ਨ ਵਲੋਂ ਇਸ ਸੰਬੰਧੀ ਪੁਲਿਸ ਨੂੰ ਕੁਝ ਸੁਝਾਅ ਵੀ ਦਿੱਤੇ ਗਏ | ਡੀ.ਐੱਸ.ਪੀ. ਨੇ ਮਿਸ਼ਨ ਦੀਆਂ ਦਲੀਲਾਂ ਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ | ਇਸ ਮੌਕੇ ਵਫ਼ਦ ਵਲੋਂ ਉਕਤ ਸੁਝਾਵਾਂ ਸੰਬੰਧੀ ਡੀ.ਐੱਸ.ਪੀ. (ਐੱਚ) ਨੂੰ ਇਕ ਸੁਝਾਅ ਪੱਤਰ ਵੀ ਦਿੱਤਾ ਗਿਆ |
ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ
ਜੈਤੋ, 16 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਮਾਤਾ ਰਾਣੀ ਵਾਲੀ ਸਟਰੀਟ 'ਚੋਂ ਮੋਟਰਸਾਈਕਲ ਚੋਰੀ ਹੋਣ ਦਾ ਪਤਾ ਲੱਗਿਆ ਹੈ | ਰਾਕੇਸ਼ ਕੁਮਾਰ ਪੁੱਤਰ ਗੇਲਾ ਰਾਮ ਨੇ ਦੱਸਿਆ ਕਿ ਉਹ ਆਪਣਾ ਮੋਟਰਸਾਈਕਲ ਨੰਬਰ ਪੀ.ਬੀ. 04 ਡਬਲਯੂ 9578 (ਹੀਰੋ ਸਪੈਂਲਡਰ) ਆਪਣੇ ਘਰ ਦੇ ਬਾਹਰ ਖੜ੍ਹਾ ਕਰਕੇ ਕੰਮਕਾਜ ਵਿਚ ਲੱਗ ਗਿਆ ਜਦ ਉਸ ਨੇ ਸ਼ਾਮ ਨੂੰ ਘਰ ਤੋਂ ਬਾਹਰ ਆ ਕੇ ਵੇਖਿਆ ਤਾਂ ਮੋਟਰਸਾਈਕਲ ਗਾਇਬ ਸੀ | ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਚੋਰ ਦੀ ਫੋਟੋਜ਼ ਸੀ.ਸੀ.ਟੀ.ਵੀ ਕੈਮਰਿਆਂ ਵਿਚ ਕੈਦ ਹੋ ਚੁੱਕੀ ਹੈ ਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਸਕੂਲਾਂ 'ਚ ਵੱਖ-ਵੱਖ ਵਿਸ਼ਿਆਂ ਦੇ ਮੇਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।