ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਬਾਬਾ ਨਾਮਦੇਵ ਭਵਨ ਵਿਖੇ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਭਾ ਦੇ ਪ੍ਰਧਾਨ ਨਿਰੰਜਨ ਸਿੰਘ ਰੱਖਰਾ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿੱਚ 7 ਨਵੰਬਰ ਨੂੰ ਸਵੇਰੇ ਅਖੰਡ ਪਾਠ ਦਾ ਆਰੰਭ ਹੋਵੇਗਾ, ਜਿਸ ਦਾ ਭੋਗ 9 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਬਾਬਾ ਨਾਮਦੇਵ ਭਵਨ ਵਿਖੇ ਪਵੇਗਾ | ਇਸ ਉਪਰੰਤ ਭਾਈ ਗਗਨਪ੍ਰੀਤ ਸਿੰਘ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਵਲੋਂ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ | ਤਿੰਨੇ ਦਿਨ ਸਵੇਰੇ-ਸ਼ਾਮ ਗੁਰੂ ਕਾ ਲੰਗਰ ਵਰਤੇਗਾ | ਇਸ ਮੌਕੇ ਸੁਖਦਰਸ਼ਨ ਸਿੰਘ ਤੱਗੜ, ਦਰਸ਼ਨ ਸਿੰਘ ਮੱਲਣ, ਨੱਥਾ ਸਿੰਘ ਢਿੱਲੋਂ, ਰਸ਼ਪਾਲ ਸਿੰਘ ਟੀਟਾ, ਮਲਕੀਤ ਸਿੰਘ ਸਰਾਂ, ਗੁਰਜੀਤ ਸਿੰਘ ਪੁਰਬਾ, ਜਗਜੀਤ ਸਿੰਘ ਫ਼ੌਜੀ, ਲਖਵੀਰ ਸਿੰਘ ਢਿੱਲੋਂ, ਦਰਸ਼ਨ ਸਿੰਘ ਚੱਕ ਬੀੜ ਸਰਕਾਰ, ਹਰਵਿੰਦਰ ਸਿੰਘ ਬੱਬੀ, ਜਗਸੀਰ ਸਿੰਘ ਤੱਗੜ, ਤਰਸੇਮ ਸਿੰਘ ਤਗੜ ਹਾਜ਼ਰ ਸਨ |