24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕੈਬਨਿਟ ਮੰਤਰੀ ਵਲੋਂ 14 ਕਰੋੜ ਦੀ ਲਾਗਤ ਨਾਲ ਸੀਵਰੇਜ ਸੰਬੰਧੀ ਵਿਕਾਸ ਕਾਰਜਾਂ ਦੀ ਸ਼ੁਰੂਆਤ

ਅਜੀਤ ਡੈਸਕ 17-10-2025
ਮਲੋਟ, 16 ਅਕਤੂਬਰ (ਪਾਟਿਲ)-ਪੰਜਾਬ ਸਰਕਾਰ ਵਲੋਂ ਵਿਕਾਸ ਦੇ ਕੰਮਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਭਗਵਾਨਪੁਰਾ ਵਿਖੇ 11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਉਸਾਰੀ ਮੌਕੇ ਕੀਤਾ | ਇਸ ਮੌਕੇ ਉਨ੍ਹਾਂ ਵਲੋਂ ਮਲੋਟ ਸ਼ਹਿਰ ਦੇ ਗੁਰੂ ਰਵਿਦਾਸ ਨਗਰ ਵਿਖੇ ਵੀ 3 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸੁਧਾਰ ਲਈ ਕੀਤੇ ਜਾਣ ਵਾਲੇ ਕੰਮਾਂ ਦੇ ਨੀਂਹ ਪੱਥਰ ਰੱਖੇ | ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਮਲੋਟ ਸ਼ਹਿਰ ਵਿਖੇ ਸੀਵਰੇਜ ਸੰਬੰਧੀ ਵੱਡੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਹਨ | ਭਗਵਾਨਪੁਰਾ ਵਿਖੇ ਇਹ ਸੀਵਰੇਜ ਟਰੀਟਮੈਂਟ ਪਲਾਂਟ 18 ਮਹੀਨਿਆਂ 'ਚ ਬਣ ਕੇ ਮੁਕੰਮਲ ਹੋ ਜਾਵੇਗਾ | ਇਸ ਦੇ ਮੁਕੰਮਲ ਹੋਣ ਨਾਲ 200 ਏਕੜ ਦੇ ਕਰੀਬ ਸਿੰਚਾਈ ਲਈ ਪਾਣੀ ਸੋਧ ਕੇ ਮਿਲੇਗਾ ਅਤੇ ਇਸ ਦੀ ਸਮਰੱਥਾ ਅਨੁਸਾਰ 100 ਲੱਖ ਲੀਟਰ ਪਾਣੀ ਨੂੰ ਰੋਜ਼ਾਨਾ ਸੋਧਿਆ ਜਾਵੇਗਾ | ਸ੍ਰੀ ਗੁਰੂ ਰਵਿਦਾਸ ਨਗਰ ਵਿਖੇ ਸੀਵਰੇਜ ਸੁਧਾਰ ਲਈ ਕੰਮਾਂ ਦੇ ਨੀਂਹ ਪੱਥਰ ਰੱਖਣ ਮੌਕੇ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਕੰਮ ਅਧੀਨ 6 ਕਿੱਲੋਮੀਟਰ ਦੇ ਏਰੀਆ ਕਵਰ ਕੀਤਾ ਜਾਣਾ ਹੈ | ਇਸ ਕੰਮ ਦੇ ਮੁਕੰਮਲ ਹੋਣ ਨਾਲ ਇਸ ਏਰੀਏ ਦੇ ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ | ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਬਾਰੇ ਉਨ੍ਹਾਂ ਕਿਹਾ ਕਿ ਮਲੋਟ ਵਾਸੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦੇ ਕੰਮ ਨੂੰ ਵੀ ਜਲਦ ਹੀ ਨੇਪਰੇ ਚਾੜਿ੍ਹਆ ਜਾਵੇਗਾ ਅਤੇ ਇਸ ਕੰਮ ਲਈ 25 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ | ਇਸ ਮੌਕੇ ਐਕਸੀਅਨ ਸੀਵਰੇਜ ਬੋਰਡ ਰਾਕੇਸ਼ ਕੁਮਾਰ, ਐੱਸ.ਡੀ.ਓ. ਸੀਵਰੇਜ ਬੋਰਡ ਵਿਸ਼ਵਦੀਪ ਸਿੰਘ, ਰਾਜਵੰਤ ਸਿੰਘ ਜੀ.ਈ., ਹਰਿੰਦਰ ਸਿੰਘ ਜੇ.ਈ., ਮੰਗਤ ਰਾਮ ਕਾਰਜ ਸਾਧਕ ਅਫ਼ਸਰ, ਰਾਮੇਸ਼ ਮੋਹਨ ਮੱਕੜ, ਗਗਨਦੀਪ ਸਿੰਘ ਔਲਖ ਅਤੇ ਜੋਨੀ ਗਰਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਜਯੋਤਸਨਾ ਨੇ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।