ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਹਲਕੇ ਵਿਚ ਭਾਰੀ ਬਾਰਿਸ਼ਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਸੰਬੰਧੀ ਅੱਜ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਗੁਲਾਬੇਵਾਲਾ ਦੀ ਸਾਂਝੀ ਧਰਮਸ਼ਾਲਾ ਵਿਖੇ 42 ਲਾਭਪਾਤਰੀਆਂ ਨੂੰ ਕਰੀਬ 9 ਲੱਖ ਰੁਪਏ ਦਾ ਮੁਆਵਜ਼ਾ ਰਾਸ਼ੀ ਜਾਰੀ ਕੀਤੀ | ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਹੜ੍ਹ ਪੀੜਤਾਂ ਨੂੰ ਜੋ ਮੁਆਵਜ਼ਾ ਰਾਸ਼ੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਸ ਦੇ ਪਹਿਲੇ ਫ਼ੇਜ ਮੌਕੇ ਅੱਜ ਇਹ ਰਾਸ਼ੀ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਗਈ ਹੈ | ਵਿਧਾਇਕ ਕਾਕਾ ਬਰਾੜ ਨੇ ਮਨਜ਼ੂਰੀ ਪੱਤਰ ਦੀ ਵੰਡ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਸੀ ਕਿ ਲੋਕਾਂ ਨੂੰ ਕੁਦਰਤੀ ਮਾਰ ਤੋਂ ਬਚਾਉਣਾ ਹੈ ਤੇ ਮੁੜ ਤੋਂ ਆਪਣੇ ਪੈਰਾਂ 'ਤੇ ਖੜ੍ਹਾ ਕਰਨਾ ਹੈ | ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਸਦਕਾ ਅਸੀਂ ਹੜ੍ਹ ਪੀੜਤਾਂ ਲੋਕਾਂ ਦੇ ਜੀਵਨ ਨੂੰ ਮੁੜ ਤੋਂ ਲੀਹ 'ਤੇ ਲਿਆਉਣ ਵਿਚ ਕਾਮਯਾਬ ਹੋ ਰਹੇ ਹਾਂ | ਇਸ ਮੌਕੇ ਨਾਇਬ ਤਹਿਸੀਲਦਾਰ ਮਨਵੀਰ ਕੌਰ ਸਿੱਧੂ, ਕਾਨੂੰਨਗੋ ਸੁਖਦੇਵ ਮੁਹੰਮਦ, ਸਰਪੰਚ ਪਿੰਡ ਗੁਲਾਬੇਵਾਲਾ ਗੁਰਤੇਜ ਸਿੰਘ ਸੇਖੋਂ, ਸਰਪੰਚ ਪਿੰਡ ਮਾਂਗਟਕੇਰ ਬਾਬਾ ਸ਼ਿੰਗਾਰਾ ਸਿੰਘ, ਸਰਪੰਚ ਪਿੰਡ ਜੱਸੇਆਣਾ ਅਰਸ਼ ਬਰਾੜ, ਸਰਪੰਚ ਪਿੰਡ ਕੁੱਕਰੀਆਂ ਨੌਨਿਹਾਲ ਸਿੰਘ, ਸਰਪੰਚ ਗੁਰਜੀਤ ਸਿੰਘ, ਸਰਪੰਚ ਜੱਸਾ ਸਿੰਘ, ਇੰਦਰਜੀਤ ਸਿੰਘ ਬਰਾੜ ਜਵਾਹਰੇਵਾਲਾ, ਮਨਪ੍ਰੀਤ ਸਿੰਘ ਢਿੱਲੋਂ, ਕੁਲਵਿੰਦਰ ਸਿੰਘ ਢਿੱਲੋਂ, ਨਿਸ਼ਚੇ ਫਾਊਾਡੇਸ਼ਨ ਦੇ ਪ੍ਰਧਾਨ ਉਪਕਾਰ ਸਿੰਘ, ਸਰਪੰਚ ਪਿੰਡ ਰੋੜਾਂਵਾਲਾ ਗੁਰਦੀਪ ਸਿੰਘ, ਲੈਂਡ ਮਾਰਗਜ਼ ਬੈਂਕ ਦੇ ਵਾਈਸ ਚੇਅਰਮੈਨ ਨੰਬਰਦਾਰ ਸੁਖਪਾਲ ਸਿੰਘ ਤੋਂ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਹਾਜ਼ਰ ਸਨ |