ਗਿੱਦੜਬਾਹਾ, 16 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਦਇਆਨੰਦ ਮਾਡਲ ਸਕੂਲ ਜਲੰਧਰ ਵਿਖੇ ਹੋਏ ਪੰਜਾਬ ਸਟੇਟ ਡੀ.ਏ.ਵੀ. ਸਕੂਲ ਖੇਡਾਂ ਦੇ ਪੰਜਾਬ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਦੀਆਂ ਸ਼ਤਰੰਜ ਖਿਡਾਰਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸੰਬੰਧੀ ਪਿ੍ੰ. ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਸ਼ਤਰੰਜ ਖੇਡ ਵਿਚ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਸਕੂਲ ਦੀ ਅੰਡਰ-17 ਸ਼ਤਰੰਜ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਟੀਮ ਵਿਚ ਸ਼ਤਰੰਜ ਖਿਡਾਰਣਾਂ ਖਣਕ, ਅਨਾਇਆ, ਹਰਮਨ ਤੇ ਯਸ਼ਮੀਨ ਸ਼ਾਮਿਲ ਸਨ | ਅੱਜ ਇਨ੍ਹਾਂ ਜੇਤੂ ਖਿਡਾਰੀਆਂ ਨੂੰ ਸਕੂਲ ਪਹੁੰਚਣ 'ਤੇ ਪਿ੍ੰ. ਗੁਰਦਾਸ ਸਿੰਘ ਮਾਨ ਅਤੇ ਸਟਾਫ਼ ਵਲੋਂ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ |